ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਹੀ ਹੋਵੇਗੀ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਦੀ ਆਗਿਆ

    0
    142

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਸਰਕਾਰ ਨੇ ਕੋਵਿਡ-19 ਦੀ ਦੂਜੀ ਲਹਿਰ ਨੂੰ ਸਫ਼ਲਤਾਪੂਰਵਕ ਨਜਿੱਠਣ ਮਗਰੋਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਆਮ ਰਾਜ ਪ੍ਰਬੰਧ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਚੰਡੀਗੜ੍ਹ ਵਿੱਚ ਆਉਣ ਵਾਲੇ ਉਨ੍ਹਾਂ ਮੁਲਾਕਾਤੀਆਂ ਨੂੰ ਹੀ ਐਂਟਰੀ ਪਾਸ ਜਾਰੀ ਕੀਤੇ ਜਾਣਗੇ, ਜਿਨ੍ਹਾਂ ਨੇ ਕੋਵਿਡ-19 ਦੀਆਂ ਦੋਵੇਂ ਖ਼ੁਰਾਕਾਂ ਲੁਆ ਲਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਇਮਾਰਤਾਂ ਵਿੱਚ ਦਾਖ਼ਲੇ ਸਮੇਂ ਸਵਾਗਤੀ ਕਾਊਂਟਰਾਂ ਉਤੇ ਕੋਵਿਡ ਦੀ ਦਵਾਈ ਲੱਗਣ ਦਾ ਸਬੂਤ ਪੇਸ਼ ਕਰਨਾ ਲਾਜ਼ਮੀ ਹੋਵੇਗਾ।

    LEAVE A REPLY

    Please enter your comment!
    Please enter your name here