ਕੋਵਿਡ ਵੈਕਸੀਨੇਸ਼ਨ ਦੇ ਦੂਜੇ ਪੜਾਅ ਦੀ ਪੁਲਿਸ ਲਾਈਨ ’ਚ ਹੋਵੇਗੀ ਸ਼ੁਰੂਆਤ : ਅਪਨੀਤ ਰਿਆਤ

    0
    137

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੀ ਰੋਕਥਾਮ ਲਈ ਟੀਕਾਕਰਣ ਦੇ ਦੂਜੇ ਪੜਾਅ ਵਿੱਚ ਫਰੰਟਲਾਈਨ ਵਰਕਰਾਂ ਦਾ ਟੀਕਾਕਰਣ ਕੀਤਾ ਜਾਵੇਗਾ, ਜਿਸਦੀ ਸ਼ੁਰੂਆਤ ਅੱਜ ਨੂੰ ਪੁਲਿਸ ਲਾਈਨ ਹਸਪਤਾਲ ਵਿੱਚ ਹੋਵੇਗੀ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੋਵਿਡ ਟੀਕਾਕਰਣ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਵੀ ਮੌਜੂਦ ਸਨ।

    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨੇਸ਼ਨ ਸਬੰਧੀ 16170 ਲਾਭਪਾਤਰੀਆਂ ਨੂੰ ਰਜਿਸਟਰਡ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 9960 ਹੈਲਥ ਵਰਕਰ ਹਨ। ਉਨ੍ਹਾਂ ਨੇ ਕਿਹਾ ਕਿ ਹੈਲਥ ਵਰਕਰਾਂ ਦਾ ਟੀਕਾਕਰਣ ਹੋ ਰਿਹਾ ਹੈ ਅਤੇ ਵੀਰਵਾਰ ਤੋਂ ਫਰੰਟਲਾਈਨ ਵਰਕਰ ਦੇ ਟੀਕਾਕਰਣ ਦੀ ਸ਼ੁਰੂਆਤ ਪੁਲਿਸ ਲਾਈਨ ਹਸਪਤਾਲ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤੱਕ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਕਰਮਚਾਰੀਆਂ ਤੋਂ ਬਾਅਦ ਬੀ.ਐਸ.ਐਫ, ਨਗਰ ਨਿਗਮ ਦੇ ਕਰਮਚਾਰੀਆਂ ਅਤੇ ਆਂਗਣਵਾੜੀ ਵਰਕਰਾਂ ਦਾ ਵੀ ਟੀਕਾਕਰਣ ਕੀਤਾ ਜਾਵੇਗਾ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਦਾ ਟੀਕਾਕਰਣ ਸੁਰੱਖਿਅਤ ਹੈ ਅਤੇ ਜ਼ਿਲ੍ਹੇ ਵਿੱਚ ਹੁਣ ਤੱਕ ਕੋਈ ਸਾਈਡ ਇਫੈਕਟ ਦਾ ਮਾਮਲਾ ਰਿਪੋਰਟ ਨਹੀਂ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਜ਼ਿਲ੍ਹੇ ਦੀਆਂ 17 ਥਾਵਾਂ ’ਤੇ ਟੀਕਾਕਰਣ ਕੀਤਾ ਜਾ ਰਿਹਾ ਹੈ।

    ਇਸ ਮੌਕੇ ’ਤੇ ਸਿਵਲ ਸਰਜਨ ਡਾ. ਰਣਜੀਤ ਸਿੰਘ, ਐਸ.ਪੀ. ਰਮਿੰਦਰ ਸਿੰਘ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਸੀਮਾ ਗਰਗ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਡੀ.ਐਸ.ਪੀ. ਗੁਰਪ੍ਰੀਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਟਾਸਕ ਫੋਰਸ ਦੇ ਸਾਰੇ ਮੈਂਬਰ ਮੌਜੂਦ ਸਨ।

    LEAVE A REPLY

    Please enter your comment!
    Please enter your name here