ਕੋਵਿਡ-19: ਦੇਸ਼ ਭਰ ਵਿੱਚ ਮਰੀਜ਼ਾਂ ਦੀ ਗਿਣਤੀ ਹੋਈ 10363, ਹੁਣ ਤੱਕ 339 ਮੌਤਾਂ !

    0
    155

    ਨਵੀਂ ਦਿੱਲੀ, ਜਨਗਾਥਾ ਟਾਇਮਜ਼ : (ਸਿਮਰਨ)

    ਨਵੀਂ ਦਿੱਲੀ : ਕੋਰੋਨਾ ਵਾਇਰਸ ਨੇ ਭਾਰਤ ‘ਚ ਤਬਾਹੀ ਮਚਾਈ ਹੋਈ ਹੈ। ਇਸ ਵਾਇਰਸ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1211ਮਾਮਲੇ ਸਾਹਮਣੇ ਆ ਗਏ ਹਨ ਅਤੇ ਇਨ੍ਹਾਂ ਵਿਚੋਂ 31 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਅਨੁਸਾਰ ਭਾਰਤ ‘ਚ ਕੋਰੋਨਾ ਵਾਇਰਸ ਦੇ ਹੁਣ ਤੱਕ 10,363 ਮਾਮਲੇ ਸਾਹਮਣੇ ਆ ਗਏ ਹਨ। ਇਨ੍ਹਾਂ ਵਿਚੋਂ 1036 ਲੋਕ ਠੀਕ ਹੋ ਗਏ ਹਨ ਤੇ 339 ਲੋਕਾਂ ਦੀ ਮੌਤ ਹੋ ਗਈ ਹੈ।

    ਮਹਾਰਾਸ਼ਟਰ ‘ਚ 2,334 ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ। ਇਨ੍ਹਾਂ ਵਿਚੋਂ 217 ਲੋਕ ਠੀਕ ਹੋਏ ਹਨ ਤੇ 160 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਦਿੱਲੀ ‘ਚ ਹੁਣ ਤੱਕ 1510 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 30 ਲੋਕ ਠੀਕ ਹੋ ਗਏ ਹਨ ਤੇ 28 ਲੋਕਾਂ ਦੀ ਮੌਤ ਹੋ ਗਈ ਹੈ।

    ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਸਵੇਰੇ 10 ਵਜੇ ਦੇਸ਼ ਵਾਸੀਆਂ ਦੇ ਨਾਂ ਆਪਣੇ ਸੰਬੋਧਨ ਦੌਰਾਨ 3 ਮਈ ਤੱਕ ਭਾਰਤ ‘ਚ ਲਾਕਡਾਊਨ ਜਾਰੀ ਰਹਿਣ ਦਾ ਐਲਾਨ ਕੀਤਾ ਹੈ। ਦੇਸ਼ ਦੇ ਨਾਂ ਸੰਬੋਧਨ ‘ਚ ਪੀਐੱਮ ਮੋਦੀ ਨੇ ਕਿਹਾ ਕਿ ਕੋਰੋਨਾ ਵਾਇਰਸ ਖ਼ਿਲਾਫ਼ ਭਾਰਤ ਦੀ ਲੜਾਈ ਬੇਹੱਦ ਮਜ਼ਬੂਤੀ ਨਾਲ ਚੱਲ ਰਹੀ ਹੈ। ਲੋਕਾਂ ਨੇ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋਏ ਦੇਸ਼ ਨੂੰ ਬਚਾਇਆ ਹੈ।

    LEAVE A REPLY

    Please enter your comment!
    Please enter your name here