ਕੜਾਕੇ ਦੀ ਠੰਡ ‘ਚ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਦਾ ਸੰਘਰਸ਼ ਜਾਰੀ

    0
    147

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    14 ਦਸੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ ‘ਚ ਵੀ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ। ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨ ਨੇ ਲੰਘੇ ਦਿਨ ਇਕ ਦਿਨ ਦਾ ਵਰਤ ਵੀ ਰੱਖਿਆ ਸੀ। ਜੋ ਕਿ ਅੱਗੇ ਵੀ ਜਾਰੀ ਰਹਿਣ ਦੀ ਗੱਲ ਆਖੀ ਗਈ ਹੈ।

    ਓਧਰ ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਰਕਾਰ ਉਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਨਾ-ਇਨਸਾਫੀ ਨਹੀਂ ਹੋਣ ਦੇਵੇਗੀ। ਗਡਕਰੀ ਨੇ ਕਿਸਾਨਾਂ ਨੂੰ ਪ੍ਰਸਤਾਵ ਦਿੱਤਾ ਹੈ ਕਿ ਉਹ ਸਰਕਾਰ ਨਾਲ ਆਉਣ ਅਤੇ ਗੱਲਬਾਤ ਜ਼ਰੀਏ ਹੀ ਇਸ ਗਤੀਰੋਧ ਦਾ ਰਾਹ ਨਿਕਲੇਗਾ।

    ਜੇਕਰ ਉਨ੍ਹਾਂ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਹਾ ਜਾਵੇਗਾ ਤਾਂ ਨਿਸ਼ਚਿਤ ਰੂਪ ਨਾਲ ਉਹ ਕਿਸਾਨਾਂ ਨਾਲ ਗੱਲਬਾਤ ਕਰਨਗੇ। ਜੇਕਰ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਸੁਝਾਅ ਦਿੰਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਮੰਨਣ ਨੂੰ ਤਿਆਰ ਹੈ।ਉਥੇ ਹੀ ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਉੱਤਰ ਭਾਰਤ ‘ਚ ਅਗਲੇ 2-3 ਦਿਨਾਂ ਅੰਦਰ ਰਾਤ ਦੇ ਤਾਪਮਾਨ ’ਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦਾ ਅੰਦਾਜ਼ਾ ਹੈ। ਮੌਸਮ ਮਹਿਕਮੇ ਮੁਤਾਬਕ ਪੰਜਾਬ ‘ਚ ਕਾਂਬਾ ਵੱਧ ਜਾਵੇਗਾ ਅਤੇ ਹਰਿਆਣਾ, ਚੰਡੀਗੜ੍ਹ ਤੇ ਰਾਜਸਥਾਨ ’ਚ ਵੀ ਠੰਡ ਦੀ ਸਥਿਤੀ ਬਣੀ ਰਹੇਗੀ। ਅਜਿਹੇ ‘ਚ ਕਿਸਾਨਾਂ ਦਾ ਇਹ ਸੰਘਰਸ਼ ਕਿਸ ਮੋੜ ਜਾਂਦਾ ਹੈ ਇਹ ਦੇਖਣਾ ਹੋਵੇਗਾ।

     

    LEAVE A REPLY

    Please enter your comment!
    Please enter your name here