ਕੰਢੀ ਨਹਿਰ ਵਿਚੋਂ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰਕ ਮੈਂਬਰਾਂ ਨੂੰ ਕਤਲ਼ ਦਾ ਖਦਸ਼ਾ

    0
    126

    ਗੜ੍ਹਸ਼ੰਕਰ, ਜਨਗਾਥਾ ਟਾਇਮਜ਼: (ਰੁਪਿੰਦਰ)

    ਗੜ੍ਹਸ਼ੰਕਰ ਨੰਗਲ ਰੋਡ ‘ਤੇ ਸਥਿਤ ਸ਼ਾਹਪੁਰ ਘਾਟੀ ਲਾਗੇ 67 ਸਾਲਾ ਬਜ਼ੁਰਗ ਦੀ ਭੇਤਭਰੀ ਹਾਲਤ ਵਿਚ ਮ੍ਰਿਤਕ ਦੇਹ ਮਿਲਣ ਦੀ ਖ਼ਬਰ ਹੈ।ਜਾਣਕਾਰੀ ਅਨੁਸਾਰ ਪਿੰਡ ਸ਼ਾਹਪੁਰ ਦੇ ਸਾਬਕਾ ਸਰਪੰਚ ਜਸਵੰਤ ਸਿੰਘ ਦੇ ਪਿਤਾ ਅਤੇ ਮੌਜੂਦਾ ਸਰਪੰਚ ਭੁਪਿੰਦਰ ਕੌਰ ਦੇ ਸਹੁਰਾ ਬਲਬੀਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਸ਼ਾਹਪੁਰ ਥਾਣਾ ਗੜ੍ਹਸ਼ੰਕਰ ਵੀਰਵਾਰ ਨੂੰ ਬਾਅਦ ਦੁਪਹਿਰ 3 ਵਜੇ ਦੇ ਕਰੀਬ ਘਰੋਂ ਮੋਟਰਸਾਈਕਲ ‘ਤੇ ਗਏ ਸਨ। ਦੇਰ ਸ਼ਾਮ ਤਕ ਘਰ ਨਾ ਪਰਤਣ ‘ਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ। ਦੇਰ ਰਾਤ ਚੜ੍ਹਦੇ ਪਾਸੇ ਨਹਿਰ ਦੇ ਪੁਲ ‘ਤੇ ਉਨ੍ਹਾਂ ਦਾ ਮੋਟਰਸਾਈਕਲ ਖੜ੍ਹਾ ਦਿਖਾਈ ਦਿੱਤਾ। ਇਸ ਦੌਰਾਨ ਉਨ੍ਹਾਂ ਦੀ ਮ੍ਰਿਤਕ ਦੇਹ ਨਹਿਰ ਵਿਚੋਂ ਮਿਲੀ। ਪਰਿਵਾਰਿਕ ਮੈਂਬਰਾਂ ਅਨੁਸਾਰ ਉਨ੍ਹਾਂ ਦੇ ਸਿਰ ਵਿਚ ਸੱਟਾਂ ਦੇ ਨਿਸ਼ਾਨ ਹਨ ਅਤੇ ਉਨ੍ਹਾਂ ਦਾ ਕਤਲ ਕਰਕੇ ਲਾਸ਼ ਨਹਿਰ ਵਿਚ ਸੁੱਟਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

    LEAVE A REPLY

    Please enter your comment!
    Please enter your name here