ਕੱਚੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਦਾ ਗੇਟ ਬੰਦ ਕਰ ਕੇ ਕੀਤੀ ਨਾਅਰੇਬਾਜ਼ੀ

    0
    118

    ਮੋਹਾਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਮੋਹਾਲੀ ‘ਚ ਧਰਨੇ ‘ਤੇ ਬੈਠੇ ਕੱਚੇ ਅਧਿਆਪਕਾਂ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਦੀ ਇਮਾਰਤ ਦਾ ਮੁੱਖ ਗੇਟ ਬੰਦ ਕਰਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਮੁਲਾਜ਼ਮਾਂ ਨੇ ਜਬਰਨ ਗੇਟ ਅੱਗੇ ਖੜ੍ਹ ਕੇ ਅੰਦਰ-ਬਾਹਰ ਜਾਣ ਦਾ ਰਸਤਾ ਬੰਦ ਕਰ ਦਿੱਤਾ। ਸਵੇਰ ਵੇਲੇ ਦਫ਼ਤਰੀ ਸਮਾਂ ਹੋਣ ਕਰਕੇ ਮੁਲਾਜ਼ਮਾਂ ਨੂੰ ਕੰਮ ‘ਤੇ ਜਾਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪੁਲਿਸ ਮੁਲਾਜ਼ਮ ਧਰਨਾਕਾਰੀਆਂ ਨਾਲ ਜੂਝਦੇ ਦਿਖਾਈ ਦਿੱਤੇ।

    LEAVE A REPLY

    Please enter your comment!
    Please enter your name here