ਖਾਣੇ ਦੀ ਹੋਮ ਡਿਲੀਵਰੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ !

    0
    118

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ  : ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਬੀਤੀ ਦਿਨੀ ਦਿੱਲੀ ਵਿਚ ਪਿਜਾ ਡਿਲੀਵਰੀ ਬੁਆਏ ਦੀ ਰਿਪੋਰਟ ਪਾਜ਼ੀਟਿਵ ਆਈ ਸੀ। ਉਸ ਤੋਂ ਬਾਅਦ ਦਿੱਲੀ ਵਿਚ ਖਾਣੇ ਦੀ ਹੋਮ ਡਿਲੀਵਰੀ ਉਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੌਰਾਨ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਹੋਮ ਡਿਲੀਵਰੀ ਉੱਤੇ ਮੁਕੰਮਲ ਰੂਪ ਵਿਚ ਪਾਬੰਦੀ ਲਗਾ ਦਿੱਤੀ ਹੈ।

    ਲੁਧਿਆਣਾ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 15 ਹੋ ਗਈ ਹੈ । ਕੋਰੋਨਾ ਦਾ ਕਹਿਰ ਪੰਜਾਬ ਵਿਚ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਲੁਧਿਆਣਾ ਦੇ ਪ੍ਰਸ਼ਾਸਨ ਨੇ ਖਾਣੇ ਦੀ ਹੋਮ ਡਿਲੀਵਰੀ ਉਤੇ ਰੋਕ ਲਗਾ ਦਿੱਤੀ ਗਈ ਹੈ।

    ਲੁਧਿਆਣਾ ਤੋਂ ਪੰਜਾਬ ਦਾ ਦੂਜਾ ਸ਼ਹਿਰ ਫਿਰੋਜ਼ਪੁਰ ਹੈ ਜਿੱਥੇ ਪ੍ਰਸ਼ਾਸਨ ਨੇ ਹੋਮ ਡਿਲੀਵਰੀ ਉੱਤੇ ਪਾਬੰਦੀ ਲਗਾ ਦਿੱਤੀ ਹੈ। ਕੋਰੋਨਾ ਵਾਇਰਸ ਦਾ ਪੰਜਾਬ ਭਰ ਵਿਚ ਕਹਿਰ ਜਾਰੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਚ ਡਿਲੀਵਰੀ ਬੁਆਏ ਦੀ ਰਿਪੋਰਟ ਪਾਜ਼ੀਟਿਵ ਆਉਣ ਉਤੇ ਪ੍ਰਸ਼ਾਸਨ ਨੇ ਖਾਣੇ ਦੀ ਡਿਲੀਵਰੀ ਉੱਤੇ ਪਾਬੰਦੀ ਲਗਾਈ ਸੀ।

    LEAVE A REPLY

    Please enter your comment!
    Please enter your name here