ਖੇਤਾਂ ‘ਚ ਉਤਰਿਆ ਭਾਰਤੀ ਹਵਾਈ ਸੈਨਾ ਦਾ ਅਪਾਚੇ ਹੈਲੀਕਾਪਟਰ !

    0
    120

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਸ਼ੁੱਕਰਵਾਰ ਨੂੰ ਭਾਰਤੀ ਹਵਾਈ ਸੈਨਾ ਦੇ ਇਕ ਅਪਾਚੇ ਹੈਲੀਕਾਪਟਰ ਨੇ ਹੁਸ਼ਿਆਰਪੁਰ ਦੇ ਹਾਜੀਪੁਰ ਬਲਾਕ ਦੇ ਪਿੰਡ ਬੁੱਢਾਵਾਰ ਵਿਖੇ ਐਮਰਜੈਂਸੀ ਲੈਂਡਿੰਗ ਕੀਤੀ। ਹੈਲੀਕਾਪਟਰ ਪਠਾਨਕੋਟ ਆਰਮੀ ਬੇਸ ਤੋਂ ਉਤਰਿਆ ਸੀ ਅਤੇ ਕੁਝ ਤਕਨੀਕੀ ਖ਼ਰਾਬੀ ਕਾਰਨ ਇਸ ਨੂੰ ਪਿੰਡ ਦੇ ਖੇਤਾਂ ਵਿੱਚ ਲੈਂਡ ਕਰਾਉਣਾ ਪਿਆ।

    ਪਾਇਲਟ ਅਤੇ ਹੈਲੀਕਾਪਟਰ ਦੋਵੇਂ ਸੁਰੱਖਿਅਤ ਹਨ ਅਤੇ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਇਆ। ਮੌਕੇ ‘ਤੇ ਪੁਲਿਸ ਪਹੁੰਚ ਗਈ ਹੈ ਅਤੇ ਪਠਾਨਕੋਟ ਬੇਸ ‘ਤੇ ਅਧਿਕਾਰੀਆਂ ਨੂੰ ਜਾਣਕਾਰੀ ਭੇਜ ਦਿੱਤੀ ਗਈ ਹੈ।

    LEAVE A REPLY

    Please enter your comment!
    Please enter your name here