ਖੇਤੀ ਆਰਡੀਨੈਂਸਾਂ ਦੇ ਵਿਰੋਧ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ !

    0
    137

    ਬਰਨਾਲਾ, ਜਨਗਾਥਾ ਟਾਇਮਜ਼: (ਰਵਿੰਦਰ)

    ਬਰਨਾਲਾ : ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨ ਜੱਥੇਬੰਦੀਆਂ ਵਲੋਂ ਪਿੰਡਾਂ ਵਿੱਚ ਲਾਮਬੰਦੀ ਕੀਤੀ ਜਾ ਰਹੀ ਹੈ। ਜਿਸਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 21 ਤੋਂ 26 ਜੁਲਾਈ ਤੱਕ ਸਰਕਾਰ ਦੇ ਅਰਥੀ ਫ਼ੂਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਰਨਾਲਾ ਜ਼ਿਲੇ ਦੇ ਪਿੰਡਾਂ ਵਿੱਚ ਸਰਕਾਰ ਦੇ ਅਰਥੀ ਫ਼ੂਕ ਕੇ ਪ੍ਰਦਰਸ਼ਨ ਕੀਤੇ ਗਏ।

    ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂ ਸੁਖਦੇਵ ਸਿੰਘ ਭੋਤਨਾ, ਦਰਸ਼ਨ ਸਿੰਘ ਚੀਮਾ ਅਤੇ ਮਜ਼ਦੂਰ ਆਗੂ ਗੁਰਨਾਮ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸ ਕਿਸਾਨਾਂ ਲਈ ਬੇਹੱਦ ਖ਼ਤਰਨਾਕ ਹਨ। ਸਰਕਾਰ ਦੀ ਨੀਅਤ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦੀ ਹੈ। ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

    ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨ ਸਰਕਾਰ ਦੀ ਇਸ ਕਿਸਾਨ ਵਿਰੋਧੀ ਨੀਤੀ ਦਾ ਡੱਟ ਕੇ ਵਿਰੋਧ ਕਰਨਗੇ। ਇਸੇ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੇਂਦਰ ਸਰਕਾਰ ਦੀਆਂ ਅਰਥੀਆਂ ਫ਼ੂਕੀਆਂ ਜਾ ਰਹੀਆਂ ਹਨ। ਕਿਸਾਨਾਂ ਨੇ ਕਿਹਾ ਕਿ ਭਾਜਪਾ ਦੀ ਭਾਈਵਾਲ ਸ਼ੋ੍ਮਣੀ ਅਕਾਲੀ ਦਲ ਭਾਵੇਂ ਕਿਸਾਨਾਂ ਦੇ ਹੱਕ ਵਿੱਚ ਬਿਆਨ ਜਾਰੀ ਕਰ ਰਹੀ ਹੈ। ਪਰ ਇਨ੍ਹਾਂ ਨੇ ਖੇਤੀ ਆਰਡੀਨੈਂਸਾਂ ’ਤੇ ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਵੀ ਦਸਤਖ਼ਤ ਹੋਏ ਹਨ। ਜਿਸ ਕਰਕੇ ਅਕਾਲੀ ਦਲ ਨੂੰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਸਰਕਾਰ ਨੇ ਖੇਤੀ ਆਰਡੀਨੈਂਸ ਵਾਪਸ ਨਾ ਲਏ ਤਾਂ ਉਹ ਰੇਲਾਂ, ਸੜਕਾਂ ਜਾਮ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ।

    LEAVE A REPLY

    Please enter your comment!
    Please enter your name here