ਖੇਤੀ ਕਾਨੂੰਨਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ

    0
    138

    ਨਵੀਂ ਦਿੱਲੀ, (ਸਿਮਰਨ) :

    ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕਾਲਾ ਦਿਵਸ ਮਨਾਇਆ ਰਿਹਾ ਹੈ। ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦਿਆਂ ਦਿੱਲੀ ਪੁਲਿਸ ਨੇ ਥਾਂ ਥਾਂ ਬੈਰੀਕੇਡਿੰਗ ਕਰ ਦਿੱਤੀ ਹੈ।

    ਇਸ ਰੋਸ ਮਾਰਚ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇੱਥੇ ਅਰਦਾਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਵੱਲ ਰੋਸ ਮਾਰਚ ਸ਼ੁਰੂ ਕੀਤਾ ਗਿਆ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ ਹੈ।

    ਦਿੱਲੀ ਪੁਲਿਸ ਨੇ ਸ਼ੰਕਰ ਰੋਡ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ, ਫਿਰ ਝਾਰੌਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਅੰਦੋਲਨ ਦੇ ਕਾਰਨ ਬੈਰੀਕੇਡਿੰਗ ਦੁਆਰਾ ਬੰਦ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਵਰਕਰਾਂ ਨੂੰ ਰਸਤੇ ਵਿੱਚ ਰੋਕਿਆ ਜਾ ਰਿਹਾ ਹੈ। ਸਰਕਾਰ ਸਾਡੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਅੰਦੋਲਨ ਦੇ ਮੱਦੇਨਜ਼ਰ ਡੀਐਮਆਰਸੀ ਨੇ ਪੰਡਤ ਸ਼੍ਰੀਰਾਮ ਸ਼ਰਮਾ ਅਤੇ ਬਹਾਦਰਗੜ੍ਹ ਸਿਟੀ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਹਨ।ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਸੀ ਕਿ ਉਹ 17 ਸਤੰਬਰ ਨੂੰ ਜਿਸ ਦਿਨ ਸੰਸਦ ਵਿਚ ਤਿੰਨ ਕਾਲੇ ਕਾਨੁੰਨ ਬਣਾਏ ਗਏ, ਉਸ ਦਿਨ ਦੀ ਵਰ੍ਹੇਗੰਢ ਨੂੰ ਕਾਲੇ ਦਿਵਸ ਵਜੋਂ ਮਨਾਏਗਾ। ਇਸ ਦਿਨ ਪਾਰਟੀ ਦੇ ਵਰਕਰ ਕਿਸਾਨਾਂ ਨਾਲ ਰਲ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੱਢਣਗੇ ਤੇ ਤਿੰਨ ਖੇਤੀ ਕਾਨੁੰਨ ਰੱਦ ਕਰਨ ਦੀ ਮੰਗ ਕਰਨਗੇ।

    ਦੱਸਣਯੋਗ ਹੈ ਕਿ ਇਸ ਦਿਨ ਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਸੰਸਦ ਵਿਚ ਤਿੰਨ ਖੇਤੀ ਕਾਨੁੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਸੀ ਤੇ ਉਹ ਇਕੱਲੇ ਦੋ ਸੰਸਦ ਮੈਂਬਰ ਸਨ, ਜਿਹਨਾਂ ਨੇ ਇਹਨਾਂ ਖੇਤੀ ਕਾਨੁੰਨਾਂ ਦੇ ਖ਼ਿਲਾਫ਼ ਵੋਟਾਂ ਪਾਈਆਂ ਸਨ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਤੀਨਿਧ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਤੇ ਫਿਰ ਸ਼੍ਰੋਮਣੀ ਅਕਾਲੀ ਦਲ ਨੇ ਐਨ.ਡੀ.ਏ ਛੱਡ ਦਿੱਤਾ ਤੇ ਭਾਜਪਾ ਨਾਲ ਗਠਜੋੜ ਤੋੜ ਲਿਆ ਸੀ।

    LEAVE A REPLY

    Please enter your comment!
    Please enter your name here