ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਦਾ ਦੋਗਲਾਪਣ ਆ ਰਿਹਾ ਸਾਹਮਣੇ- ਅਕਾਲੀ ਦਲ ਬਾਦਲ

    0
    142

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੋਗਲਾਪਣ ਕਰਨ ਦੇ ਆਰੋਪ ਲਗਾਏ ਹਨ ਅਤੇ ਕਿਹਾ ਕਿ ਅਜਿਹਾ ਕਰਨ ਨਾਲ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਦਾ ਨੁਕਸਾਨ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੁਲਾਰੇ ਅਤੇ ਸੀਨੀਅਰ ਅਕਾਲੀ ਨੇਤਾ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਕਾਗਜ਼ਾਂ ਵਿਚ ਅਤੇ ਸਰਕਾਰੀ ਕੰਮਾਂ ਦੇ ਆਦੇਸ਼ਾਂ ਵਿੱਚ ਕੁੱਝ ਹੋਰ ਕਰ ਰਹੀ ਹੈ ਅਤੇ ਕਿਸਾਨਾਂ ਕੋਲ ਵਿਖਾਵਾ ਕੁੱਝ ਹੋਰ ਕਰ ਰਹੀ ਹੈ। ਇਸ ਨਾਲ ਕਾਂਗਰਸ ਸਰਕਾਰ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਦੋਗਲਾਪਨ ਸਾਹਮਣੇ ਆ ਰਿਹਾ ਹੈ।

    ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਤਾਂ ਕਾਂਗਰਸ ਸਰਕਾਰ ਨੇ 2017 ਵਿੱਚ ਏ ਪੀ ਐਮ ਸੀ ਐਕਟ ਵਿੱਚ 4 ਸੋਧਾਂ ਕੀਤੀਆਂ, ਉਸ ਤੋਂ ਬਾਅਦ 2019 ਦੇ ਪਾਰਲੀਮਾਨੀ ਮੈਨੀਫੈਸਟੋ ਵਿੱਚ ਏ ਪੀ ਐਮ ਸੀ ਐਕਟ ਨੂੰ ਖ਼ਤਮ ਕਰਨ ਦੀ ਗੱਲ ਵੀ ਕਹੀ ਅਤੇ ਇਸਦੇ ਨਾਲ ਨਾਲ ਕੇਂਦਰ ਸਰਕਾਰ ਵੱਲੋਂ ਬਣਾਏ ਜਾ ਰਹੇ ਨਵੇ ਖੇਤੀ ਕਾਨੂੰਨ ਦੇ ਮੌਕੇ ਹਾਈ ਪਾਵਰ ਕਮੇਟੀ ਵਿੱਚ ਵੀ ਕੇਂਦਰ ਸਰਕਾਰ ਦੇ ਪੱਖ ਵਿੱਚ ਭੁਗਤ ਕੇ ਖੇਤੀ ਕਾਨੂੰਨਾਂ ਲਈ ਹਾਮੀ ਭਾਰੀ।

    ਉਨ੍ਹਾਂ ਨੇ ਕਿਹਾ ਕਿ ਕਾਂਗਰਸ ਲਗਾਤਾਰ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਰਹੀ ਅਤੇ ਦੂਜੇ ਪਾਸੇ ਕਿਸਾਨਾਂ ਦੇ ਕੋਲ ਜਾ ਕੇ ਇਹਨਾਂ ਕਾਨੂੰਨਾਂ ਦਾ ਵਿਰੋਧ ਕਰਕੇ ਕਾਂਗਰਸ ਸਰਕਾਰ ਅਪਣਾ ਦੋਗਲਾ ਪਣ ਦਿਖਾ ਕੇ ਕਿਸਾਨਾਂ ਦਾ ਨੁਕਸਾਨ ਕਰ ਰਹੀ ਹੈ। ਇਸ ਤਰ੍ਹਾਂ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੋਗਲਾਪਣ ਕਰ ਕੇ ਦੇ ਕਿਸਾਨਾਂ ਦਾ ਨੁਕਸਾਨ ਕਰ ਰਹੀ ਹੈ।

    LEAVE A REPLY

    Please enter your comment!
    Please enter your name here