ਖੇਤੀ ਬਿੱਲਾਂ ਦੀ ਹਮਾਇਤ ਕਰਕੇ ਕਸੂਤੇ ਫਸੇ ਸੰਨੀ ਦਿਓਲ !

    0
    131

    ਗੁਰਦਾਸਪੁਰ, ਜਨਗਾਥਾ ਟਾਇਮਜ਼: (ਰਵਿੰਦਰ)

    ਗੁਰਦਾਸਪੁਰ : ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਮੋਦੀ ਸਰਕਾਰ ਦੇ ਖੇਤੀ ਬਿੱਲਾਂ ਦੀ ਹਮਾਇਤ ਕਰਕੇ ਕਸੂਤੇ ਫਸ ਗਏ ਹਨ। ਬਿੱਲਾਂ ਨੂੰ ਲੈ ਕੇ ਵਿਰੋਧ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਸੰਨੀ ਦਿਓਲ ਦੇ ਦੁਆਲੇ ਹੋ ਗਈਆਂ ਹਨ ਤੇ ਅਸਤੀਫ਼ੇ ਦੀ ਮੰਗ ਕੀਤੀ ਹੈ।

    ਜੱਥੇਬੰਦੀਆਂ ਦਾ ਕਹਿਣਾ ਹੈ ਕਿ ਸਾਰਾ ਪੰਜਾਬ ਇਨ੍ਹਾਂ ਵਿਵਾਦਿਤ ਬਿੱਲਾਂ ਖ਼ਿਲਾਫ਼ ਡਟਿਆ ਹੋਇਆ ਹੈ ਜਦ ਕਿ ਪੰਜਾਬ ਤੋਂ ਨੁਮਾਇੰਦਗੀ ਕਰਨ ਵਾਲੇ ਸੰਸਦ ਮੈਂਬਰ ਸੰਨੀ ਦਿਓਲ ਇਨ੍ਹਾਂ ਬਿੱਲਾਂ ਦੇ ਸੋਹਲੇ ਗਾ ਰਹੇ ਹਨ।

    ਕਿਸਾਨ ਮਜ਼ਦੂਰ ਸੰਘਰਸ਼ ਸੰਮਤੀ ਨੇ ਸੰਨੀ ਦਿਓਲ ਦਾ ਅਸਤੀਫ਼ਾ ਮੰਗਿਆ ਹੈ। ਇਸ ਤੋਂ ਇਲਾਵਾ ਭਾਜਪਾ ਸੰਸਦ ਮੈਂਬਰ ਦੇ ਪੁਤਲੇ ਵੀ ਸਾੜੇ ਗਏ।

    ਜ਼ਿਲ੍ਹਾ ਸੰਗਰੂਰ ਦੇ ਪਿੰਡ ਮੰਗਵਾਲ ਵਿਖੇ ਅੱਜ ਕਿਸਾਨਾਂ ਨੇ ਬੀ.ਕੇ.ਯੂ. ਰਾਜੇਵਾਲ ਦੇ ਝੰਡੇ ਹੇਠ ਕਿਸਾਨ ਆਗੂ ਹਰਜੀਤ ਸਿੰਘ ਮੰਗਵਾਲ ਦੀ ਅਗਵਾਈ ‘ਚ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਵੋਟਾਂ ਲੈ ਕੇ ਕਿਸਾਨਾਂ ਦਾ ਵਿਰੋਧ ਕਰਨ ਵਾਲੇ ਸੰਨੀ ਦਿਓਲ ਨੂੰ ਪੰਜਾਬ ‘ਚ ਨਹੀਂ ਵੜਨ ਦਿੱਤਾ ਜਾਵੇਗਾ।

    ਦੱਸ ਦਈਏ ਕਿ ਪੰਜਾਬ ਦਾ ਕਿਸਾਨ ਖੇਤੀਬਾੜੀ ਆਰਡੀਨੈਂਸਾਂ ਖ਼ਿਲਾਫ਼ ਸੜਕਾਂ ’ਤੇ ਆ ਗਿਆ ਹੈ ਤੇ ਜ਼ਹਿਰ ਖਾ ਰਿਹਾ ਹੈ ਪਰ ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਦਾ ਵਿਰੋਧ ਕਰ ਦਿੱਤਾ ਹੈ।

    ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ‘ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਆਪਣੇ ਖੇਤੀ ਉਤਪਾਦਾਂ ਨੂੰ ਆਪਣੀ ਪਸੰਦ ਦੀ ਜਗ੍ਹਾ ‘ਤੇ ਬਿਹਤਰ ਕੀਮਤ ‘ਤੇ ਵੇਚ ਸਕਦੇ ਹਨ, ਜਿਸ ਨਾਲ ਸੰਭਾਵਿਤ ਖ਼ਰੀਦਦਾਰਾਂ ਦੀ ਸੰਖਿਆ ਵਧੇਗੀ। ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਸ਼ੁੱਕਰਵਾਰ ਨੂੰ ਵਿਵਾਦਪੂਰਨ ਖੇਤੀਬਾੜੀ ਆਰਡੀਨੈਂਸਾਂ ਦਾ ਸਮਰਥਨ ਕੀਤਾ ਹੈ।

    ਉਸ ਨੇ ਟਵੀਟ ਕੀਤਾ, ’ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਬੇਹਤਰ ਮੁੱਲ ’ਤੇ ਖੇਤੀ ਉਤਪਾਦ ਨੂੰ ਆਪਣੀ ਮਨਪਸੰਦ ਥਾਂ ’ਤੇ ਵੇਚ ਸਕਦਾ ਹੈ, ਜਿਸ ਨਾਲ ਸੰਭਾਵਿਤ ਖਰੀਦਦਾਰਾਂ ਦੀ ਗਿਣਤੀ ਵਧੇਗੀ। ਜੈ ਕਿਸਾਨ, ਆਤਮ-ਨਿਰਭਰ ਕ੍ਰਿਸ਼ੀ।’

    LEAVE A REPLY

    Please enter your comment!
    Please enter your name here