ਖੇਤੀ ਬਿੱਲਾਂ ਦੇ ਵਿਰੁੱਧ ਕੈਪਟਨ ਪਹੁੰਚੇ ਰਾਜਪਾਲ ਦੇ ਦਰਬਾਰ :

    0
    109
    Newly-elected Amritsar MP Capt Amarinder Singh in Sector 10 of Chandigarh on Monday, May 26 2014. Express photo by Sumit Malhotra

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪੇਸ਼ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਫਦ ਰਾਜਪਾਲ ਨੂੰ ਮਿਲਿਆ। ਇਸ ਵਫਦ ’ਚ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੁੱਝ ਕੈਬਨਿਟ ਮੰਤਰੀ ਤੇ ਵਿਧਾਇਕ ਸ਼ਾਮਲ ਸਨ। ਵਫਦ ਨੇ ਰਾਜਪਾਲ ਨੂੰ ਮੰਗਪੱਤਰ ਸੌਂਪ ਕੇ ਖੇਤੀ ਬਿੱਲ ਵਾਪਸ ਲੈਣ ਦੀ ਅਪੀਲ ਕੀਤੀ ਹੈ।

    ਕੈਪਟਨ ਨੇ ਖੇਤੀ ਸ਼ੋਧ ਬਿੱਲ ਨੂੰ ਪੇਸ਼ ਕਰਨ ਤੋਂ ਪਹਿਲਾ ਪੰਜਾਬ ਨੂੰ ਭਰੋਸੇ ’ਚ ਲੈਣ ਦੇ ਕੀਤੇ ਗਏ ਦਾਅਵੇ ਨੂੰ ਰੱਦ ਕਰਦਿਆਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਨੂੰ ਕਾਨੂੰਨ ਬਣਾਉਣ ਲਈ ਅੱਗੇ ਨਾ ਵਧਣ। ਉਨ੍ਹਾਂ ਨੇ ਕਿਹਾ ਕਿ ਇਹ ਬਿੱਲ ਕਿਸਾਨਾਂ ਲਈ ਘਾਤਕ ਸਾਬਤ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦੀ ਪੈਰਵੀ ਨਾ ਕੀਤੀ ਜਾਵੇ ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਇਆ ਜਾਵੇ।

    ਇਸ ਮੌਕੇ ਖੁਰਾਕ, ਉਪਭੋਗਤਾ ਮਾਮਲੇ ਤੇ ਜਨਤਕ ਵੰਡ ਬਾਰੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਪਾਟਿਲ ਦਾਨਵੇ ਵੱਲੋਂ ਸੰਸਦ ’ਚ ਦਿੱਤੇ ਬਿਆਨ ਕਿ ਸਾਰੇ ਮੈਂਬਰ ਰਾਜਾਂ ਦੀ ਸਹਿਮਤੀ ਤੋਂ ਬਾਅਦ ਹੀ ਖੇਤੀਬਾੜੀ ਬਾਰੇ ਉਚ ਤਾਕਤੀ ਕਮੇਟੀ ਨੇ ਆਰਡੀਨੈਸਾਂ ਬਾਰੇ ਫ਼ੈਸਲਾ ਕੀਤਾ ਹੈ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਗੁਪਤ ਢੰਗ ਨਾਲ ਆਰਡੀਨੈਂਸਾਂ ਨੂੰ ਪੇਸ਼ ਕੀਤਾ ਗਿਆ, ਉਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਕੇਂਦਰ ਸਰਕਾਰ ਦਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦਾ ਕੋਈ ਇਰਾਦਾ ਨਹੀਂ ਸੀ ਤੇ ਉਹ ਸ਼ਾਂਤਾ ਕੁਮਾਰ ਕਮੇਟੀ ਦੀ ਰਿਪੋਰਟ ਲਾਗੂ ਕਰਨ ’ਤੇ ਤੁਲੀ ਹੋਈ ਸੀ, ਜਿਸ ਨੇ ਐੱਮਐੱਸਪੀ ਨੂੰ ਹੌਲੀ-ਹੌਲੀ ਵਾਪਸ ਲੈਣ ਅਤੇ ਐੱਫਸੀਆਈ ਨੂੰ ਖ਼ਤਮ ਕਰਨ ਦੀ ਸਿਫਾਰਸ਼ ਕੀਤੀ ਸੀ।

    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਰਡੀਨੈਂਸ ਪੰਜਾਬ ਨੂੰ ਮਨਜ਼ੂਰ ਨਹੀਂ ਹਨ ਤੇ ਖੇਤੀਬਾੜੀ ਦੇ ਰਾਜ ਦਾ ਵਿਸ਼ਾ ਹੋਣ ਕਰਕੇ ਇਹ ਸੰਘੀ ਢਾਂਚੇ ਦੇ ਖ਼ਿਲਾਫ਼ ਵੀ ਹਨ। ਕੈਪਟਨ ਨੇ ਕੇਂਦਰ ਸਰਕਾਰ ਦੇ ਉਸ ਦਾਅਵੇ ਨੂੰ ਰੱਦ ਕਰ ਦਿੱਤਾ ਜਿਸ ਮੁਤਾਬਕ ਸੰਸਦ ਵਿੱਚ ਖੇਤੀਬਾੜੀ ਨਾਲ ਸੰਬੰਧਤ ਆਰਡੀਨੈਂਸ ਪੇਸ਼ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਸੀ।

     

    LEAVE A REPLY

    Please enter your comment!
    Please enter your name here