ਗਣਤੰਤਰ ਦਿਵਸ ਹਿੰਸਾ: ਲੱਖਾ ਸਿਧਾਣਾ ਦੀ ਅਜੇ ਨਹੀਂ ਹੋਵੇਗੀ ਗ੍ਰਿਫ਼ਤਾਰੀ, ਅਦਾਲਤ ਨੇ ਲਾਈ ਰੋਕ

    0
    135

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਦਿੱਲੀ ਦੀ ਅਦਾਲਤ ਨੇ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ’ਤੇ ਰੋਕ ਵਧਾ ਦਿੱਤੀ ਹੈ।

    ਵਧੀਕ ਸੈਸ਼ਨ ਜੱਜ ਕਾਮਿਨੀ ਨੇ ਦਿੱਲੀ ਪੁਲਿਸ ਨੂੰ 20 ਜੁਲਾਈ ਤੱਕ ਸਿਧਾਣਾ ਨੂੰ ਗ੍ਰਿਫ਼ਤਾਰ ਨਾ ਕਰਨ ਲਈ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਉਹ “ਉਨ੍ਹਾਂ ਚੀਜ਼ਾਂ ਵਿਚ ਦਖਲ ਨਹੀਂ ਦੇਵੇਗੀ ਜਿਥੇ ਬੁਨਿਆਦੀ ਅਧਿਕਾਰ ਸ਼ਾਮਲ ਹਨ।” ਲੱਖਾ ਸਿਧਾਣਾ ਨੂੰ ਪਹਿਲਾਂ 3 ਜੁਲਾਈ ਤੱਕ ਗ੍ਰਿਫ਼ਤਾਰ ਕਰਨ ਤੋਂ ਰੋਕਿਆ ਹੋਇਆ ਸੀ।ਦੱਸ ਦਈਏ ਕਿ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਦੀ ਦਿੱਲੀ ਪੁਲਿਸ ਨਾਲ ਝੜਪ ਹੋਈ ਸੀ ਅਤੇ ਲਾਲ ਕਿਲ੍ਹੇ ਵਿੱਚ ਹਿੰਸਾ ਮਗਰੋਂ ਝੰਡਾ ਲਹਿਰਾਇਆ ਗਿਆ ਸੀ। ਇਸ ਹਿੰਸਾ ਵਿਚ ਲੱਖਾ ਸਿਧਾਣਾ ਖਿਲਾਫ ਵੀ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਨੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਉਤੇ ਇਨਾਮ ਵੀ ਰੱਖਿਆ ਸੀ। ਪੁਲਿਸ ਨੇ ਕਈ ਵਾਰ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਵੱਲੋਂ ਕੀਤੇ ਵਿਰੋਧ ਕਾਰਨ ਹਰ ਕੋਸ਼ਿਸ਼ ਅਸਫਲ ਰਹੀ। ਇਸ ਤੋਂ ਬਾਅਦ ਅਦਾਲਤ ਨੇ ਲੱਖਾ ਸਿਧਾਣਾ ਦੀ ਗ੍ਰਿਫਤਾਰੀ ਉਤੇ ਰੋਕ ਲਗਾ ਦਿੱਤੀ ਹੈ।

    LEAVE A REPLY

    Please enter your comment!
    Please enter your name here