ਗਾਜੀਪੁਰ ਬਾਰਡਰ ‘ਤੇ ਪੁਲਿਸ ਵੱਲੋਂ ਲਾਏ ਲੋਹੇ ਦੇ ਕਿੱਲਾਂ ਨੂੰ ਹਟਾਉਣ ਦਾ ਕੰਮ ਸ਼ੁਰੂ

    0
    136

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਕਿਸਾਨ ਅੰਦੋਲਨ ਦੇ ਮੱਦੇਨਜ਼ਰ ਪਿਛਲੇ ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੇ ਗਾਜੀਪੁਰ ਬਾਰਡਰ ਤੋਂ ਇਕ ਹੋਰ ਵੱਡੀ ਖ਼ਬਰ ਆਈ ਹੈ। ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਹੋਈ ਹਿੰਸਾ ਤੋਂ ਬਾਅਦ ਬਾਰਡਰ ‘ਤੇ ਬੈਰੀਕੇਡਿੰਗ ਕਰ ਦਿੱਤੀ ਸੀ, ਜਿਸ ਵਿਚ ਸੜਕ ‘ਤੇ ਲੋਹੇ ਦੇ ਕਿੱਲ ਗੱਡ ਦਿੱਤੇ ਸਨ ਪਰ ਵੀਰਵਾਰ ਨੂੰ ਇਨ੍ਹਾਂ ਕਿੱਲਾਂ ਨੂੰ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।

    ਮਿਲੀ ਜਾਣਕਾਰੀ ਦੇ ਅਨੁਸਾਰ, ਗਾਜੀਪੁਰ ਬਾਰਡ ਉੱਤੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਲਾਏ ਗਏ ਕਿੱਲਾਂ ਨੂੰ ਮੋੜ ਦਿੱਤਾ ਗਿਆ। ਹਾਲਾਂਕਿ ਪਹਿਲਾਂ ਦੱਸਿਆ ਜਾ ਰਿਹਾ ਸੀ ਕਿ ਰਾਤ ਸਮੇਂ ਕੁੱਝ ਲੋਕਾਂ ਨੇ ਕਿੱਲਾਂ ਨੂੰ ਮੋੜਿਆ ਹੈ ਪਰ ਸਵੇਰੇ ਕੁੱਝ ਲੋਕ ਇਨ੍ਹਾਂ ਕਿੱਲ਼ਾਂ ਨੂੰ ਹਟਾ ਰਹੇ ਸਨ।

    ਦੱਸ ਦਈਏ ਕਿ ਬਾਰਡਰ ‘ਤੇ ਲੱਗੀਆਂ ਕਿੱਲਾਂ ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਸਨ। ਇਸ ਵਿੱਚ ਕਿਸਾਨ ਅੰਦੋਲਨ ਤੋਂ ਲੈ ਕੇ ਸੰਸਦ ਤੱਕ ਚਰਚਾ ਹੋਈ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾਵਾਂ ਨੇ ਸਵਾਲ ਉਠਾਏ ਕਿ ਕਿਸਾਨੀ ਅੰਦੋਲਨ ਵਿੱਚ ਇਸ ਤਰ੍ਹਾਂ ਦੀ ਕਿਲ੍ਹਾਬੰਦੀ ਕਿਉਂ ਕੀਤੀ ਜਾ ਰਹੀ ਹੈ।

    LEAVE A REPLY

    Please enter your comment!
    Please enter your name here