ਗਿਆਨੀ ਹਰਪ੍ਰੀਤ ਸਿੰਘ ਵਲੋਂ ਨਵੇਂ ਵਰ੍ਹੇ ਦਾ ਨਾਨਕਸ਼ਾਹੀ ਕੈਲੰਡਰ ਜਾਰੀ

    0
    147

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਸਿਮਰਨ)

    ਅੰਮ੍ਰਿਤਸਰ: ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਪ੍ਰਮੁੱਖ ਪੰਥਕ ਸਖਸ਼ੀਅਤਾਂ ਦੀ ਹਾਜ਼ਰੀ ‘ਚ ਅੱਜ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 552 ਦਾ ਕੈਲੰਡਰ ਜੈਕਾਰਿਆਂ ਦੀ ਗੂੰਜ ‘ਚ ਜਾਰੀ ਕੀਤਾ ਗਿਆ।

    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਵੇਂ ਵਰ੍ਹੇ ਦਾ ਕੈਲੰਡਰ ਜਾਰੀ ਕਰਨ ਮੌਕੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਲਾਵਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ,ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਭਾਈ ਰਜਿੰਦਰ ਸਿੰਘ ਮਹਿਤਾ ਅਤੇ ਪ੍ਰੋਫੈਸਰ ਮਨਜੀਤ ਸਿੰਘ ਸਮੇਤ ਅਨੇਕਾਂ ਪੰਥਕ ਹਸਤੀਆਂ ਮੌਜੂਦ ਸਨ।

    ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਕਲ 14 ਮਾਰਚ ਤੋਂ ਸ਼ੁਰੂ ਹੋ ਰਹੇ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆ ਸੰਗਤ ਨੂੰ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਸਾਹਿਬਾਨ ਨਾਲ ਸਬੰਧਿਤ ਪਾਵਨ ਦਿਹਾੜੇ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਅਰਦਾਸ ਕਰੇ ਕਿ ਵਿਸ਼ਵ ਨੂੰ ਕਰੋਨਾ ਵਾਇਰਸ ਦੀ ਇਸ ਮਹਾਂਮਾਰੀ ਤੋਂ ਛੁਟਕਾਰਾ ਮਿਲੇ।

    ਇਸ ਦੌਰਾਨ ਉਹਨਾਂ ਨੇ ਸੰਗਤ ਨੂੰ ਹੱਥ ਮਿਲਾਉਣ ਦੀ ਬਜਾਏ ਫ਼ਤਹਿ ਬੁਲਾਉਣ ਸਮੇਤ ਸਿਹਤ ਵਿਭਾਗ ਵੱਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਵੀ ਕੀਤੀ ਹੈ।

    LEAVE A REPLY

    Please enter your comment!
    Please enter your name here