ਗੁਰਦਾਸ ਮਾਨ ਨੂੰ ਨਹੀਂ ਮਿਲੀ ਅਗਾਊਂ ਜ਼ਮਾਨਤ, ਹੁਣ ਬੁੱਧਵਾਰ ਨੂੰ ਹੋਵੇਗੀ ਸੁਣਵਾਈ

    0
    145

    ਜਲੰਧਰ, (ਰਵਿੰਦਰ) :

    ਬਾਬਾ ਮੁਰਾਦ ਸ਼ਾਹ ਡੇਰੇ ‘ਤੇ ਮੇਲੇ ਦੌਰਾਨ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਜੀ ਨੂੰ ਇੱਕੋ ਵੰਸ਼ ਦੇ ਹੋਣ ਦੀ ਗੱਲ ਕਹਿਣ ਤੋਂ ਬਾਅਦ ਵਿਵਾਦਾਂ ‘ਚ ਘਿਰੇ ਪੰਜਾਬ ਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਦੀ ਅੱਜ ਅਦਾਲਤ ‘ਚ ਪੇਸ਼ੀ ਸੀ ਪਰ ਉਹ ਆਪ ਹਾਜ਼ਰ ਨਹੀਂ ਹੋਏ। ਉੱਥੇ ਹੀ ਅਦਾਲਤ ਨੇ ਗੁਰਦਾਸ ਮਾਨ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਅਦਾਲਤ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਕੱਲ੍ਹ ਯਾਨੀ ਬੁੱਧਵਾਰ ਨੂੰ ਹੋਵੇਗੀ। ਦੱਸ ਦੇਈਏ ਕਿ ਗੁਰਦਾਸ ਮਾਨ ਦੀ ਪੇਸ਼ੀ ਨੂੰ ਲੈ ਕੇ ਕੋਈ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲਿਸ ਬਲ ਨੂੰ ਤਾਇਨਾਤ ਕਰ ਦਿੱਤਾ ਗਿਆ ਸੀ। ਗੁਰਦਾਸ ਮਾਨ ਦੀ ਪੇਸ਼ੀ ਦੀ ਗੱਲ ਸੁਣ ਕੇ ਸਿੱਖ ਜੱਥੇਬੰਦੀਆਂ ਦੇ ਮੈਂਬਰ ਵੀ ਕੋਰਟ ਕੰਪਲੈਕਸ ਪਹੁੰਚ ਗਏ ਤੇ ਉੱਥੇ ਹੀ ਡੇਰਾ ਲਾ ਲਿਆ। ਸਿੱਖ ਜੱਥੇਬੰਦੀਆਂ ਦੇ ਕੋਰਟ ਪੁੱਜਣ ਦੀ ਗੱਲ ਪਤਾ ਚੱਲਦੇ ਹੀ ਕੋਰਟ ਕੰਪਲੈਕਸ ਪੁਲਿਸ ਛਾਉਣੀ ‘ਚ ਬਦਲ ਗਿਆ। ਥਾਣਾ ਬਾਰਾਦਰੀ ਦੇ ਇੰਚਾਰਜ ਰਵਿੰਦਰ ਕੁਮਾਰ ਦਲ ਬਲ ਦੇ ਨਾਲ ਮੌਕੇ ‘ਤੇ ਪੁੱਜੇ। ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲੀ ਪੁਲਿਸ ਨੇ ਪੂਰੀ ਤਿਆਰੀ ਕਰ ਰੱਖੀ ਸੀ।ਮੇਲੇ ਦੌਰਾਨ ਗੁਰਦਾਸ ਮਾਨ ਵੱਲੋਂ ਕੀਤੀ ਗਈ ਟਿੱਪਣੀ ਤੋਂ ਬਾਅਦ ਸਿੱਖ ਭਾਈਚਾਰੇ ‘ਚ ਰੋਸ ਫੈਲ ਗਿਆ ਹੈ। ਸਿੱਖ ਜੱਥੇਬੰਦੀਆਂ ਦੇ ਮੈਂਬਰਾਂ ਨੇ ਕਈ ਦਿਨਾਂ ਤਕ ਹਾਈਵੇ ਜਾਮ ਕਰ ਕੇ ਪ੍ਰਦਰਸ਼ਨ ਕੀਤਾ ਜਿਸ ਤੋਂ ਬਾਅਦ ਜਲੰਧਰ ਪੁਲਿਸ ਨੇ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰ ਲਿਆ ਸੀ। ਮੰਗਲਵਾਰ ਨੂੰ ਗੁਰਦਾਸ ਮਾਨ ਦੀ ਪਹਿਲੀ ਪੇਸ਼ੀ ਸੀ। ਇਸ ਦੇ ਲਈ ਕਿਸੇ ਵੀ ਤਰ੍ਹਾਂ ਦੇ ਵਿਵਾਦ ਨੂੰ ਟਾਲਣ ਲਈ ਪਹਿਲਾਂ ਤੋਂ ਹੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ। ਦੂਸਰੇ ਪਾਸੇ ਡੇਰੇ ਦੇ ਕੁੱਝ ਮੈਂਬਰਾਂ ਨੇ ਵੀ ਗੁਰਦਾਸ ਮਾਨ ਖਿਲਾਫ਼ ਦਰਜ ਕੀਤਾ ਗਿਆ ਮਾਮਲਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਈ ਜਗ੍ਹਾ ਧਰਨਾ-ਪ੍ਰਦਰਸ਼ਨ ਵੀ ਕੀਤਾ।

     

    LEAVE A REPLY

    Please enter your comment!
    Please enter your name here