ਗੁਰਦਾਸ ਸਿੰਘ ਬਾਦਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ :

    0
    135

    ਨਿਊਜ਼ ਡੈਸਕ, ਜਨਗਾਥਾ ਟਾਇਮਜ਼ : (ਸਿਮਰਨ)

    ਪਿੰਡ ਬਾਦਲ ਵਿਖੇ ਗੁਰਦਾਸ ਬਾਦਲ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਅੰਤਿਮ ਸਸਕਾਰ ਮੌਕੇ ਵੀ ਪ੍ਰਕਾਸ਼ ਸਿੰਘ ਬਾਦਲ ਭਾਵੁਕ ਹੋ ਗਏ। ਇਸ ਮੌਕੇ ਕਈ ਸਿਆਸਤਦਾਨ ਵੀ ਸਸਕਾਰ ਵਿਚ ਸ਼ਾਮਿਲ ਹੋਏ ਹਨ। ਗੁਰਦਾਸ ਬਾਦਲ ਦੀ ਮੌਤ ਉਤੇ ਕਈ ਸ਼ਖਸ਼ੀਅਤ ਨੇ ਟਵੀਟ ਕਰਕੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਮੌਕੇ ਸਮੂਹ ਬਾਦਲ ਪਰਿਵਾਰ ਹਾਜ਼ਿਰ ਰਿਹਾ।

    ਦੱਸ ਦੇਈਏ ਕਿ ਪਤਨੀ ਦੇ ਦੇਹਾਂਤ ਤੋਂ ਬਾਅਦ ਗੁਰਦਾਸ ਬਾਦਲ ਦੀ ਸਿਹਤ ਖ਼ਰਾਬ ਹੋ ਗਈ ਸੀ। ਇਸ ਤੋਂ ਬਾਅਦ ਉਹਨਾਂ ਨੂੰ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਕੱਲ ਰਾਤ ਰਾਤ ਉਹਨਾਂ ਨੇ ਆਖ਼ਰੀ ਸਾਹ ਲਏ। ਉਹਨਾਂ ਦੇ ਬੇਟੇ ਮਨਪ੍ਰੀਤ ਬਾਦਲ ਨੇ ਚਿਖਾ ਨੂੰ ਅਗਨੀ ਦਿੱਤੀ। ਮਨਪ੍ਰੀਤ ਬਾਦਲ ਨੇ ਸੋਸ਼ਲ ਮੀਡੀਆ ਜਰੀਏ ਲੋਕਾਂ ਨੂੰ ਅੰਤਿਮ ਸਸਕਾਰ ਵਿਚ ਸ਼ਾਮਿਲ ਨਾ ਹੋਣ ਦੀ ਅਪੀਲ ਕੀਤੀ ਸੀ ਪਰ ਫਿਰ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ।

    LEAVE A REPLY

    Please enter your comment!
    Please enter your name here