ਗੁਰਦੁਆਰੇ ’ਚ ਕੀਤੀ ਡੇਰਾ ਸੱਚਾ ਸੌਦਾ ਮੁਖੀ ਅਤੇ ਮੋਦੀ ਦੇ ਹੱਕ ’ਚ ਅਰਦਾਸ

    0
    121

    ਬਠਿੰਡਾ, ਜਨਗਾਥਾ ਟਾਇਮਜ਼: (ਰੁਪਿੰਦਰ)

    ਬਠਿੰਡਾ ਜ਼ਿਲ੍ਹੇ ਦੇ ਪਿੰਡ ਬੀੜ ਤਲਾਬ ਦੇ ਇੱਕ ਗੁਰਦੁਆਰਾ ਸਾਹਿਬ ’ਚ ਇੱਕ ਹੈਰਾਨੀਜਨਕ ਅਰਦਾਸ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਇੱਕ ਨਵਾਂ ਵਿਵਾਦ ਖੜ੍ਹਾ ਹੋਣ ਦੇ ਸੰਕੇਤ ਹਾਸਲ ਹੋਏ ਹਨ। ਇਹ ਅਰਦਾਸ ਪਿੰਡ ਬੀੜ ਤਲਾਬ ਨਿਵਾਸੀ ਗੁਰਮੇਲ ਸਿੰਘ ਖਾਲਸਾ ਵੱਲੋਂ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਵਾਉਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਪਨੇ ਪੂਰੇ ਕਰਨ ਲਈ ਕੀਤੀ ਹੈ। ਅਰਦਾਸ ਦੌਰਾਨ ਪਿੰਡ ਨਾਲ ਸਬੰਧਤ ਕਾਫੀ ਗਿਣਤੀ ਔਰਤਾਂ ਵੀ ਹਾਜਰ ਹੋਈਆਂ ਹਨ। ਗੁਰਮੇਲ ਸਿੰਘ ਖਾਲਸਾ ਖੁਦ ਨੂੰ ਤਿੰਨ ਪਿੰਡਾਂ ਦਾ ਸਰਪੰਚ ਦੱਸਦਾ ਹੈ। ਇਸ ਸਬੰਧ ’ਚ ਹਾਸਲ ਹੋਈ ਜਾਣਕਾਰੀ ਅਨੁਸਾਰ ਗੁਰਮੇਲ ਸਿੰਘ ਦੀ ਪਤਨੀ ਰਾਜਪਾਲ ਕੌਰ ਪਿੰਡ ਦੀ ਸਰਪੰਚ ਹੈ। ਉਸ ਨੇ ਦੱਸਿਆ ਕਿ ਅੱਜ ਅਸੀਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ।ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਉਣ ਵਾਲੀਆਂ ਚੋਣਾਂ ਤੋਂ ਬਾਅਦ ਪੰਜਾਬ ’ਚ ਦਲਿਤ ਮੁੱਖ ਮੰਤਰੀ ਬਨਾਉਣ ਦਾ ਜੋ ਸੁਪਨਾ ਲਿਆ ਹੈ, ਉਸ ਲਈ ਅਰਦਾਸ ਕਰਨਾ ਸ਼ਾਮਲ ਹੈ। ਇਸ ਦੇ ਨਾਲ ਹੀ ਸੁਨਾਰੀਆ ਜੇਲ੍ਹ ’ਚ ਬੰਦ ਡਾ. ਗੁਰਮੀਤ ਰਾਮ ਰਹੀਮ ਸਿੰਘ ਨੂੰ ਰਿਹਾਅ ਕਰਨ ਲਈ ਵੀ ਅਰਦਾਸ ਕੀਤੀ ਹੈ। ਉਸ ਨੇ ਆਖਿਆ ਕਿ ਮੋਦੀ ਨੂੰ ਸਹੀ ਜਾਣਕਾਰੀ ਨਹੀਂ ਦਿੱਤੀ ਅਤੇ ਉਸ ਨੂੰ ਫਸਾਇਆ ਗਿਆ ਹੈ। ਉਸ ਨੇ ਫਸਾਉਣ ਪਿੱਛੇ ਇੱਕ ਵੱਡੇ ਅਕਾਲੀ ਆਗੂ ਦਾ ਨਾਮ ਵੀ ਲਿਆ ਹੈ। ਉਸ ਨੇ ਆਖਿਆ ਕਿ ਇਹ ਅਰਦਾਸ ਕਿਸੇ ਦਬਾਅ ਹੇਠ ਨਹੀਂ ਕੀਤੀ ਬਲਕਿ ਖਾਲਸਾ ਕਿਸੇ ਤੋਂ ਡਰਦਾ ਨਹੀਂ ਹੈ। ਦੱਸਣਯੋਗ ਹੈ ਕਿ ਆਪਣੇ ਸਿਆਸੀ ਨਿਸ਼ਾਨਿਆਂ ਤਹਿਤ ਭਾਰਤੀ ਜੰਤਾ ਪਾਰਟੀ ਲੀਡਰਸ਼ਿੱਪ ਨੇ ਕਿਸੇ ਦਲਿਤ ਆਗੂ ਨੂੰ ਪੰਜਾਬ ’ਚ ਅਗਲੇ ਮੁੱਖ ਮੰਤਰੀ ਦਾ ਚਿਹਰਾ ਬਨਾਉਣ ਦੀ ਵਕਾਲਤ ਕੀਤੀ ਹੈ।

    LEAVE A REPLY

    Please enter your comment!
    Please enter your name here