ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ: ਜਾਣੋ ਇਸ ਦੀ ਮਹੱਤਤਾ ਤੇ ਇਤਿਹਾਸ ਬਾਰੇ

    0
    138

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਸਿੱਖ ਧਰਮ ਦੁਨੀਆਂ ਦੇ ਕੁੱਝ ਮੁੱਖ ਧਰਮਾਂ ਵਿੱਚੋਂ ਇੱਕ ਹੈ। ਸਿੱਖਾਂ ਦਾ ਇਤਿਹਾਸ ਵੀ ਸਿੱਖਾਂ ਦੀ ਤਰ੍ਹਾਂ ਵੱਖਰਾ ਤੇ ਸ਼ਾਨਦਾਰ ਰਿਹਾ ਹੈ।ਸਿੱਖ ਗੂਰੁਆਂ ਨੇ ਸਮੇਂ-ਸਮੇਂ ਤੇ ਆਮ ਲੋਕਾਂ ਦੀ ਰੱਖਿਆ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ। ਅੱਜ ਸਿੱਖ ਧਰਮ ਦੇ 5ਵੇਂ ਗੁਰੂ ਸ੍ਰੀ ਗੁਰੂ ਅਗਜਨ ਦੇਵ ਜੀ ਦਾ ਸ਼ਹੀਦੀ ਦਿਵਸ ਹੈ। ਸਿੱਖਾਂ ਦੇ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ 16 ਜੂਨ 1606 ਨੂੰ ਸ਼ਹੀਦ ਹੋਏ ਸਨ। 2021 ਵਿਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 14 ਜੂਨ ਨੂੰ ਹੈ। ਹਿੰਦੂ ਕੈਲੰਡਰ ਦੇ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਜਾਂ ਸ਼ਹੀਦੀ ਦਿਹਾੜਾ ਜੇਠ ਸਦੀ 4 ਨੂੰ ਮਨਾਇਆ ਜਾਂਦਾ ਹੈ, ਜੋ ਇਸ ਸਾਲ 14 ਜੂਨ ਨੂੰ ਆਉਂਦਾ ਹੈ ।

    1563 ਵਿਚ ਤਰਨਤਾਰਨ ਜ਼ਿਲ੍ਹੇ ਦੇ ਗੋਇੰਦਵਾਲ ਵਿਚ ਜਨਮੇ, ਗੁਰੂ ਅਰਜਨ ਦੇਵ ਸਿੱਖ ਧਰਮ ਦੇ ਪਹਿਲੇ ਸ਼ਹੀਦ ਸਨ ਅਤੇ ਮੁਗਲ ਬਾਦਸ਼ਾਹ ਜਹਾਂਗੀਰ ਦੇ ਆਦੇਸ਼ਾਂ ‘ਤੇ ਸ਼ਹੀਦ ਕੀਤਾ ਗਿਆ ਸੀ। ਮੁਗ਼ਲ ਉੱਤਰੀ ਭਾਰਤ ਵਿਚ ਗੁਰੂ ਜੀ ਦੇ ਵੱਧ ਰਹੇ ਪ੍ਰਭਾਵ ਅਤੇ ਸਿੱਖ ਧਰਮ ਦੇ ਫੈਲਣ ਤੋਂ ਡਰਦੇ ਸਨ। ਗੁਰੂ ਅਰਜਨ ਦੇਵ ਜੀ ਨੇ ਸਿੱਖ ਧਰਮ ਗ੍ਰੰਥ ਆਦਿ ਗ੍ਰੰਥ ਦਾ ਪਹਿਲਾ ਸੰਸਕਰਣ ਤਿਆਰ ਕੀਤਾ ਸੀ, ਜਿਸ ਨੂੰ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ।

    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਲੋਕ ਅਕਸਰ ਧਾਰਮਿਕ ਸਮਾਗਮਾਂ ਦਾ ਆਯੋਜਨ ਕਰਦੇ ਹਨ ਜਿਥੇ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰਦੇ ਹਨ। ਗੁਰਦੁਆਰੇ ਵਿਚ ਲੰਗਰ ਵੀ ਵਰਤਾਏ ਜਾਂਦੇ ਹਨ ਪਰ ਇਸ ਸਾਲ ਕੋਵਿਡ-19 ਦੀ ਦੂਜੀ ਲਹਿਰ ਦੇ ਕਾਰਨ ਕੋਈ ਵੱਡਾ ਸਮਾਗਮ ਆਯੋਜਿਤ ਨਹੀਂ ਕੀਤਾ ਜਾਵੇਗਾ। ਹਰ ਸਾਲ, ਸਿੱਖ ਸ਼ਰਧਾਲੂਆਂ ਦਾ ਇਕ ਸਮੂਹ ਜਿਸ ਨੂੰ ਜੱਥਾ ਵੀ ਕਿਹਾ ਜਾਂਦਾ ਹੈ, ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਲਈ ਪਾਕਿਸਤਾਨ ਦੀ ਯਾਤਰਾ ਕਰਦਾ ਹੈ। ਇਸ ਸਾਲ ਇਹ ਜਥਾ 6 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ ਸੀ।

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੱਥਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਇਸ ਸਾਲ ਪਾਕਿਸਤਾਨ ਦੀ ਯਾਤਰਾ ਨਹੀਂ ਕਰ ਸਕੇਗਾ ਕਿਉਂਕਿ ਕੋਰਾਨਾ ਵਾਇਰਸ ਮਹਾਂਮਾਰੀ ਦੇ ਕਾਰਨ ਪਾਕਿਸਤਾਨ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ ਹੈ।

     

    LEAVE A REPLY

    Please enter your comment!
    Please enter your name here