ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਰੋਡ ‘ਤੇ ਵਾਪਰਿਆ ਦਰਦਨਾਕ ਹਾਦਸਾ,ਪਿਤਾ ਦੀ ਮੌਤ, ਪੁੱਤਰ ਜ਼ਖ਼ਮੀ:

    0
    189

    ਗੜ੍ਹਸ਼ੰਕਰ, ਜਨਗਾਥਾ ਟਾਇਮਜ਼: (ਸਿਮਰਨ)

    ਗੜ੍ਹਸ਼ੰਕਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਗੜ੍ਹਸ਼ੰਕਰ ਤੋਂ ਸਾਹਮਣੇ ਆਇਆ ਹੈ। ਜਿੱਥੇ ਸੜਕ ਹਾਦਸੇ ‘ਚ ਪਿਤਾ ਦੀ ਮੌਤ ਹੋ ਗਈ ਹੈ ਅਤੇ ਪੁੱਤਰ ਜ਼ਖ਼ਮੀ ਹੋ ਗਿਆ ਹੈ।

    ਮਿਲੀ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਰੋਡ ‘ਤੇ ਸਥਿਤ ਪਿੰਡ ਨੰਗਲਾਂ ਵਿਖੇ ਬੀਤੀ ਰਾਤ ਇਕ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ,ਜਦਕਿ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ ਹੈ।

    ਮ੍ਰਿਤਕ ਦੀ ਪਛਾਣ ਮਹਿੰਦਰਪਾਲ ਵਾਸੀ ਬੇਗ਼ਰਮਪੁਰ, ਥਾਣਾ ਸਦਰ ਨਵਾਂ ਸ਼ਹਿਰ ਵਜੋਂ ਹੋਈ ਹੈ। ਮ੍ਰਿਤਕ ਦਾ ਲੜਕਾ ਦਲਜੀਤ ਕੁਮਾਰ ਚੰਡੀਗੜ੍ਹ ਵਿਖੇ ਜੇਰੇ ਇਲਾਜ ਹੈ। ਦੱਸਿਆ ਜਾ ਰਿਹਾ ਹੈ ਕਿ ਫ਼ਿਲਹਾਲ ਐਕਟਿਵਾ ਸਵਾਰ ਜਖ਼ਮੀਆਂ ਬਾਰੇ ਕੋਈ ਵੀ ਜਾਣਕਾਰੀ ਨਹੀਂ ਮਿਲੀ।

    LEAVE A REPLY

    Please enter your comment!
    Please enter your name here