ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਲੜਕੀ ਦੀ ਮੌਤ

    0
    192

    ਗੜ੍ਹਸ਼ੰਕਰ, ਜਨਗਾਥਾ ਟਾਇਮਜ਼: (ਰਵਿੰਦਰ)

    ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ਤੇ ਸੋਮਵਾਰ ਸਵੇਰੇ ਇੱਕ ਸੜਕ ਦੁਰਘਟਨਾ ਦੌਰਾਨ ਇਕ ਨੌਜਵਾਨ ਲੜਕੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਫੂਲ ਰਾਣੀ (20) ਪੁਤਰੀ ਗਣੇਸ਼ ਕੁਮਾਰ ਵਾਸੀ ਪਨਾਮ ਥਾਣਾ ਗੜ੍ਹਸ਼ੰਕਰ ਆਪਣੀ ਸਹੇਲੀ ਨਾਲ ਸਕੂਟੀ ‘ਤੇ ਪਿੰਡ ਤੋਂ ਸ਼ਹਿਰ ਆਈ ਸੀ।ਜਦੋਂ ਉਹ ਹੁਸ਼ਿਆਰਪੁਰ ਰੋਡ ਸਥਿਤ ਸਟੇਟ ਬੈਂਕ ਆਫ ਇੰਡੀਆ ਲਾਗੇ ਪਹੁੰਚੀ ਤਾਂ ਇਕ ਟਰੱਕ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਉੱਥੇ ਹਾਜ਼ਰ ਲੋਕਾਂ ਵੱਲੋਂ ਦੋਵਾਂ ਲੜਕੀਆਂ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਫੂਲ ਰਾਣੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਜਦਕਿ ਦੂਸਰੀ ਲੜਕੀ ਜੇਰੇ ਇਲਾਜ ਹੈ। ਟਰੱਕ ਚਾਲਕ ਮੌਕੇ ਤੋਂ ਟਰੱਕ ਲੈ ਕੇ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ।

    LEAVE A REPLY

    Please enter your comment!
    Please enter your name here