ਗੰਭੀਰ ਬਿਮਾਰੀਆਂ ਵਾਲੇ 18-44 ਉਮਰ ਵਰਗ ਦੇ ਲਾਭਪਾਤਰੀ ਕੋਵਿਡ ਬਚਾਅ ਸੰਬੰਧੀ ਵੈਕਸੀਨੇਸ਼ਨ ਜ਼ਰੂਰ ਕਰਵਾਉਣ

    0
    129

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨੇਸ਼ਨ ਸੰਬੰਧੀ ਜਿਥੇ ਵੱਖ-ਵੱਖ ਥਾਵਾਂ ’ਤੇ ਟੀਕਾਕਰਣ ਕੈਂਪ ਲਗਾਏ ਜਾ ਰਹੇ ਹਨ, ਉਥੇ ਮੋਬਾਇਲ ਵੈਨ ਦੇ ਰਾਹੀਂ ਵੀ ਵੈਕਸੀਨੇਸ਼ਨ ਟੀਮਾਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਯੋਗ ਲਾਭਪਾਤਰੀਆਂ ਦਾ ਟੀਕਾਕਰਣ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸੇ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗਾਲਾ, ਵਿਸ਼ਵਕਰਮਾ ਮੰਦਿਰ ਸੈਕਟਰ 1 ਤਲਵਾੜਾ ਅਤੇ ਕੇਸ਼ੋ ਮੰਦਿਰ ਹੁਸ਼ਿਆਰਪੁਰ ਵਿੱਚ 18-44 ਸਾਲ ਉਮਰ ਵਰਗ ਦੇ ਗੰਭੀਰ ਬੀਮਾਰੀਆਂ ਦੇ ਮਰੀਜ਼ਾਂ ਦਾ ਰੋਜ਼ਾਨਾ ਕੋਵਿਡ ਟੀਕਾਕਰਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 18 ਤੋਂ 44 ਸਾਲ ਉਮਰ ਵਰਗ ਦੇ ਨਿਰਮਾਣ ਕਾਮਿਆਂ ਦੀ ਵੈਕਸੀਨੇਸ਼ਨ ਵੀ ਕੀਤੀ ਜਾ ਰਹੀ ਹੈ, ਇਸ ਲਈ ਸਾਰੇ ਯੋਗ ਲਾਭਪਾਤਰੀ ਆਪਣਾ ਟੀਕਾਕਰਣ ਜ਼ਰੂਰ ਕਰਵਾਉਣ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਸਮੇਂ 100 ਦੇ ਕਰੀਬ ਵੈਕਸੀਨੇਸ਼ਨ ਟੀਮਾਂ ਹਨ ਜੋ ਕਿ ਵੱਖ-ਵੱਖ ਥਾਵਾਂ ’ਤੇ ਯੋਗ ਲਾਭਪਾਤਰੀਆਂ ਦੀ ਵੈਕਸੀਨੇਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਸਰਵਿਸ ਕਲੱਬ ਹੁਸ਼ਿਆਰਪੁਰ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ 18-44 ਉਮਰ ਵਰਗ ਦੇ ਗੰਭੀਰ ਬੀਮਾਰੀਆਂ ਦੇ ਮਰੀਜ਼ਾਂ ਦਾ ਕੋਵਿਡ ਟੀਕਾਕਰਣ ਕਰਨ ਦੇ ਲਈ ਇਕ ਮੈਗਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਟੀਕਾਕਰਣ ਕਰਵਾਉਣ ਵਾਲੇ ਸਬੰਧਤ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਆਪਣਾ ਆਧਾਰ ਕਾਰਡ ਅਤੇ ਆਪਣੀ ਗੰਭੀਰ ਬਿਮਾਰੀ ਨਾਲ ਸਬੰਧਤ ਸਬੂਤ ਪੇਸ਼ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮੈਗਾ ਕੈਂਪ ਵਿੱਚ ਸਿਹਤ ਵਿਭਾਗ ਦੀਆਂ 10 ਵੈਕਸੀਨੇਸ਼ਨ ਟੀਮਾਂ ਵਲੋਂ ਟੀਕਾਕਰਣ ਕੀਤਾ ਜਾਵੇਗਾ।

    ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਪਾਜ਼ੀਟਿਵ ਮਰੀਜ਼ਾਂ ਨੂੰ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਬੇਹਤਰ ਸਿਹਤ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਆਕਸੀਜਨ ਅਤੇ ਦਵਾਈਆਂ ਦੀ ਹਸਪਤਾਲਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ 20 ਆਕਸੀਜਨ ਕੰਸਨਟ੍ਰੇਟਰ ਪ੍ਰਾਪਤ ਹੋਏ, ਜਿਸ ਨਾਲ ਕੋਵਿਡ ਦੇ ਮਰੀਜ਼ਾਂ ਨੂੰ ਕਾਫੀ ਲਾਭ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਇਹ ਆਕਸੀਜਨ ਕੰਸਨਟ੍ਰੇਟਰ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਅਤੇ ਸਿਵਲ ਹਸਪਤਾਲ ਦਸੂਹਾ ਵਿੱਚ ਭੇਜੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਮਰੀਜ਼ਾਂ ਨੂੰ ਇਸਦਾ ਲਾਭ ਮਿਲ ਸਕੇ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਅਤੇ ਸਿਹਤ ਪ੍ਰੋਟੋਕੋਲ ਦਾ ਗੰਭੀਰਤਾ ਨਾਲ ਪਾਲਣ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਵਧਾਨੀਆਂ ਅਪਣਾ ਕੇ ਹੀ ਕੋਵਿਡ ਦੇ ਖ਼ਿਲਾਫ਼ ਇਸ ਜੰਗ ਵਿੱਚ ਫਤਿਹ ਪਾਈ ਜਾ ਸਕਦੀ ਹੈ।

    LEAVE A REPLY

    Please enter your comment!
    Please enter your name here