ਗੱਲਬਾਤ ਲਈ ਤਿਆਰ ਪਰ ਸ਼ੁਰੂ ਉਥੋਂ ਹੀ ਹੋਵੇਗੀ ਜਿਥੇ 22 ਜਨਵਰੀ ਨੂੰ ਖ਼ਤਮ ਹੋਈ ਸੀ: ਟਿਕੈਤ

    0
    127

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਬੀਕੇਯੂ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਸਰਕਾਰ ਸੱਦਾ ਦਿੰਦੀ ਹੈ ਤਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਗੱਲਬਾਤ ਲਈ ਤਿਆਰ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਗੱਲਬਾਤ ਉਥੋਂ ਹੀ ਸ਼ੁਰੂ ਹੋਵੇਗੀ ਜਿੱਥੋਂ 22 ਜਨਵਰੀ ਨੂੰ ਖ਼ਤਮ ਹੋਈ ਸੀ ਅਤੇ ਮੰਗਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਏਗੀ। ਉਨ੍ਹਾਂ ਨੇ ਕਿਹਾ ਕਿ ਗੱਲਬਾਤ ਦੁਬਾਰਾ ਸ਼ੁਰੂ ਕਰਨ ਲਈ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਦੀ ਨੁਮਾਇੰਦਗੀ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਨੂੰ ਸੱਦਾ ਦੇਣਾ ਚਾਹੀਦਾ ਹੈ।

    ਬੀਕੇਯੂ ਦੇ ਮੀਡੀਆ ਇੰਚਾਰਜ ਧਰਮਿੰਦਰ ਮਲਿਕ ਦੁਆਰਾ ਜਾਰੀ ਇੱਕ ਬਿਆਨ ਵਿੱਚ, ਟਿਕੈਤ ਨੇ ਕਿਹਾ, “ਸਰਕਾਰ ਨਾਲ ਗੱਲਬਾਤ ਸ਼ੁਰੂ ਉਥੋਂ ਹੀ ਕੀਤੀ ਜਾਵੇਗੀ ਜਿੱਥੋਂ ਇਹ 22 ਜਨਵਰੀ ਨੂੰ ਖ਼ਤਮ ਹੋਈ ਸੀ।” ਮੰਗਾਂ ਉਹੀ ਹਨ ਕਿ ਤਿੰਨੇ ਕਾਨੂੰਨ ਰੱਦ ਕੀਤੇ ਜਾਣ, ਘੱਟੋ-ਘੱਟ ਸਮਰਥਨ ਮੁੱਲ ਨੂੰ ਯਕੀਨੀ ਬਣਾਉਣ ਲਈ ਇੱਕ ਨਵਾਂ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।ਦੱਸ ਦਈਏ ਕਿ ਟਿਕੈਤ ਦਾ ਇਹ ਬਿਆਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਦੌਰਾਨ ਗੱਲਬਾਤ ਮੁੜ ਤੋਂ ਸ਼ੁਰੂ ਕਰਨ ਦੀ ਅਪੀਲ ਤੋਂ ਬਾਅਦ ਆਇਆ ਹੈ।

    ਅਨਿਲ ਵਿਜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਇੱਕ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਹ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਦੁਬਾਰਾ ਸ਼ੁਰੂ ਕਰੇ ਕਿਉਂਕਿ ਕੋਰੋਨਾ ਵਾਇਰਸ ਦੀ ਲਾਗ ਦਾ ਖ਼ਤਰਾ ਲਗਾਤਾਰ ਮੰਡਰਾਉਂਦਾ ਜਾ ਰਿਹਾ ਹੈ।

    LEAVE A REPLY

    Please enter your comment!
    Please enter your name here