ਘਰ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਿਸ ਨੇ ਮਾਰੀ ਰੇਡ !

    0
    156

    ਬਠਿੰਡਾ, ਜਨਗਾਥਾ ਟਾਇਮਜ਼: (ਰਵਿੰਦਰ)

    ਬਠਿੰਡਾ ਪੁਲਿਸ ਨੇ ਰਿਹਾਇਸ਼ੀ ਇਲਾਕੇ ‘ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਰੇਡ ਕਰਕੇ ਅੱਡਾ ਸੰਚਾਲਕਾਂ ਸਮੇਤ 7 ਲੋਕਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿਚ ਚਾਰ ਔਰਤਾਂ ਸ਼ਾਮਲ ਹਨ।

    ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਤਨਾਮ ਸਿੰਘ ਅਤੇ ਸੁਖਜੀਤ ਕੌਰ ਵਾਸੀ ਕ੍ਰਿਸ਼ਨਾ ਕਾਲੋਨੀ ਵਲੋਂ ਆਪਣੇ ਘਰ ‘ਚ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ। ਜਿੱਥੇ ਮੁੰਡੇ-ਕੁੜੀਆਂ ਆ ਕੇ ਰੰਗਰਲੀਆਂ ਮਨਾਉਂਦੇ ਸੀ। ਜਿਸ ਤੋਂ ਬਾਅਦ ਪੁਲਿਸ ਨੇ ਡੀ.ਐੱਸ.ਪੀ. ਕਰਾਇਮ ਹਿਨਾ ਗੁਪਤਾ ਦੀ ਅਗਵਾਈ ਹੇਠ ਮੁਲਜ਼ਮਾਂ ਦੇ ਘਰ ਵਿਖੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਅੱਡਾ ਸੰਚਾਲਕ ਸਮੇਤ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ।

    ਦੱਸਿਆ ਜਾਂਦਾ ਹੈ ਕਿ ਇਸ ਘਰ ਅੰਦਰ ਚੱਲ ਰਹੇ ਦੇਹ ਵਪਾਰ ਦੇ ਅੱਡੇ ‘ਤੇ ਅੱਡਾ ਸੰਚਾਲਕ ਮਹਿੰਗੇ ਭਾਅ ਕਮਰੇ ਗ਼ਲਤ ਕੰਮਾਂ ਦੇ ਲਈ ਦਿੰਦੇ ਸੀ, ਜਿਸ ਦਾ ਪੁਲਿਸ ਨੇ ਅੱਜ ਪਰਦਾਫਾਸ਼ ਕੀਤਾ ਹੈ। ਇਸ ਤੋਂ ਪਹਿਲਾਂ ਵੀ ਕਈ ਹੋਟਲਾਂ ਵਿੱਚ ਚੱਲ ਰਹੇ ਦੇਹ ਵਾਪਰ ਦੇ ਅੱਡੇ ਦਾ ਪਰਦਾਫਾਸ਼ ਹੋ ਚੁੱਕਿਆ ਹੈ।

    LEAVE A REPLY

    Please enter your comment!
    Please enter your name here