ਘਰ ਵਿਚ ਰਹਿ ਕੇ ਹੀ ਮਨਾਇਆ ਜਾਵੇ ਵਿਸਾਖ਼ੀ ਦਾ ਪਵਿੱਤਰ ਦਿਹਾੜਾ- ਅਰਵਿੰਦਪਾਲ ਸੰਧੂ

    0
    132

    ਫ਼ਾਜ਼ਿਲਕਾ, ਜਨਗਾਥਾ ਟਾਇਮਜ਼ : (ਸਿਮਰਨ)

    ਫ਼ਾਜ਼ਿਲਕਾ : ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਘਰ ਵਿਚ ਹੀ ਰਹਿ ਕੇ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕੌਮਾਂਤਰੀ ਪੱਧਰ ’ਤੇ ਆਪਣੇ ਪੈਰ ਪਸਾਰ ਚੁੱਕੀ ਕਰੋਨਾ ਵਾਇਰਸ ਦੀ ਬਿਮਾਰੀ ਨੂੰ ਨੱਥ ਪਾਉਣ ਲਈ ਆਪਸੀ ਦੂਰੀ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਕੀਤਾ ਗਿਆ ਹੈ।

    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ 14 ਅਪ੍ਰੈਲ 2020 ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਿਸੇ ਤਰ੍ਹਾਂ ਦਾ ਕੋਈ ਸਰਕਾਰੀ ਸਮਾਗਮ ਨਹੀਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸੂਬਾ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਕਿਸੇ ਤਰ੍ਹਾਂ ਦਾ ਇਕੱਠ ਨਾ ਕਰਨ ’ਤੇ ਲਗਾਈ ਗਈ ਰੋਕ ਨੂੰ ਮੁੱਖ ਰੱਖਦਿਆ ਲਿਆ ਗਿਆ ਹੈ।

    ਸ. ਸੰਧੂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਇਹ ਤਿਉਹਾਰ ਆਪੋ-ਆਪਣੇ ਘਰਾਂ ਵਿਚ ਰਹਿ ਕੇ ਹੀ ਸ਼ਰਧਾ ਭਾਵਨਾ ਨਾਲ ਮਨਾਉਣ। ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਸਰਕਾਰ ਵਲੋਂ ਜੋ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਉਹ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖ ਕੇ ਹੀ ਦਿੱਤੀਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਹਾਂਮਾਰੀ ਖਿਲਾਫ਼ ਵਿੱਢੀ ਗਈ ਜੰਗ ਨੂੰ ਜਿੱਤਣ ਵਿਚ ਆਪਣਾ ਸਹਿਯੋਗ ਦੇਣ।

    LEAVE A REPLY

    Please enter your comment!
    Please enter your name here