ਚਿੱਟਾ ਹੋ ਗਿਆ ਲਹੂ, ਵੱਡੇ ਭਰਾ ਨੇ ਛੋਟੇ ਨੂੰ ਉਤਾਰਿਆ ਮੌਤ ਦੇ ਘਾਟ, ਜਾਣੋ ਵਜ੍ਹਾ

    0
    136

    ਸ੍ਰੀ ਮੁਕਤਸਰ ਸਾਹਿਬ, ਜਨਗਾਥਾ ਟਾਇਮਜ਼,(ਸਿਮਰਨ)

    ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਗਿਲਜੇਵਾਲਾ ‘ਚ ਵੱਡੇ ਭਰਾ ਵੱਲੋਂ ਛੋਟੇ ਭਰਾ ਦੇ ਮੋਟਰਸਾਈਕਲ ‘ਚ ਆਪਣੀ ਕਾਰ ਮਾਰ ਕੇ ਉਸ ਨੂੰ ਮੌਤ ਦੀ ਘਾਟ ਉਤਾਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਏ ਹਨ ਕਿ ਘਰੇਲੂ ਕਲੇਸ਼ ਦੇ ਚਲਦਿਆਂ ਵੱਡੇ ਭਰਾ ਨੇ ਕਥਿਤ ਤੌਰ ‘ਤੇ ਇਹ ਘਿਨੌਣਾ ਕਾਰਾ ਕੀਤਾ ਹੈ।ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

    ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ‘ਚ ਦਰਸ਼ਨ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਗਿਲਜੇਵਾਲਾ ਮੁਤਾਬਕ ਉਸ ਦਾ ਛੋਟਾ ਲੜਕਾ ਰਣਜੀਤ ਸਿੰਘ ਆਪਣੀ ਬਾਈਕ ‘ਤੇ ਸਵਾਰ ਹੋ ਕੇ ਪਿੰਡ ‘ਚ ਹੀ ਕਿਸੇ ਕੰਮ ਜਾ ਰਿਹਾ ਸੀ ਤਾਂ ਉਸ ਦੇ ਵੱਡੇ ਲੜਕੇ ਬੇਅੰਤ ਸਿੰਘ ਨੇ ਰੰਜਿਸ਼ ਦੇ ਚਲਦਿਆਂ ਆਪਣੇ ਛੋਟੇ ਭਰਾ ਦੇ ‘ਚ ਕਾਰ ਮਾਰ ਉਸ ਨੂੰ ਦਰੜ ਦਿੱਤਾ। ਜਿਸ ਦੇ ਚੱਲਦਿਆਂ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

    ਮਿਲੀ ਜਾਣਕਾਰੀ ਮੁਤਾਬਕ ਦੋਹਾਂ ਭਰਾਵਾਂ ਵਿਚ ਪਰਿਵਾਰਕ ਰੰਜਿਸ਼ ਚਲ ਰਹੀ ਸੀ, ਜਿਸ ਦੇ ਸਿੱਟੇ ਵਜੋਂ ਉਕਤ ਘਟਨਾ ਨੂੰ ਮੁਲਜ਼ਮ ਨੇ ਅੰਜ਼ਾਮ ਦਿੱਤਾ।

    ਇਸ ਸੰਬੰਧੀ ਥਾਣਾ ਕੋਟਭਾਈ ਮੁਖੀ ਅੰਗਰੇਜ਼ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਰਿਵਾਰਿਕ ਮੈਬਰਾਂ ਦੇ ਬਿਆਨ ਦਰਜ਼ ਕਰ ਲਏ ਹਨ ਅਤੇ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਵਲੋਂ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

    LEAVE A REPLY

    Please enter your comment!
    Please enter your name here