ਚੀਨ ਨਾਲ ਟੱਕਰਨ ਲਈ ਮੀਟਿੰਗਾਂ ਦਾ ਦੌਰ, ਹਮਲਾਵਰ ਰੁਖ ਤੋਂ ਸਭ ਹੈਰਾਨ !

    0
    115

    ਨਵੀਂ ਦਿੱਲੀ, ਜਨਗਾਥਾ ਟਾਇਮਜ਼ : (ਰਵਿੰਦਰ)

    ਨਵੀਂ ਦਿੱਲੀ : ਭਾਰਤ ਤੇ ਚੀਨੀ ਫੌਜਾਂ ਦਰਮਿਆਨ ਅਸਲ ਕੰਟਰੋਲ ਰੇਖਾ (ਐੱਲਏਸੀ) ‘ਤੇ ਹੋਈ ਹਿੰਸਕ ਝੜਪਾਂ ਤੋਂ ਬਾਅਦ ਤਣਾਅ ਫੈਲਣ ਮਗਰੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਿੰਨੇ ਸੈਨਾਵਾਂ ਦੇ ਮੁਖੀਆਂ (ਸੈਨਾ, ਜਲ ਸੈਨਾ ਤੇ ਹਵਾਈ ਸੈਨਾ) ਤੇ ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐੱਸ ਜਨਰਲ ਬਿਪਿਨ ਰਾਵਤ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੌਜੂਦਾ ਸਥਿਤੀ ‘ਤੇ ਵੀ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਗੱਲਬਾਤ ਕੀਤੀ।

    ਗੈਲਵਨ ਖੇਤਰ ਵਿੱਚ 20 ਸੈਨਿਕਾਂ ਦੀ ਮੌਤ ਮਗਰੋਂ ਭਾਰਤੀ ਰਣਨੀਤੀਕਾਰ ਸਥਿਤੀ ਦੀ ਸਮੀਖਿਆ ਤੇ ਭਵਿੱਖ ਦੇ ਕਾਰਜਕ੍ਰਮ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਵਿੱਚ ਲੱਗੇ ਹੋਏ ਹਨ। ਮੰਗਲਵਾਰ ਸਵੇਰੇ ਤੋਂ ਸ਼ੁਰੂ ਹੋਈਆਂ ਮੀਟਿੰਗਾਂ ਦਾ ਦੌਰ ਰਾਇਸੀਨਾ ਹਿੱਲਜ਼ ਵਿੱਚ ਦੇਰ ਰਾਤ ਤੱਕ ਚੱਲਦਾ ਰਿਹਾ। ਬੁੱਧਵਾਰ ਨੂੰ ਵੀ ਰੱਖਿਆ ਮੰਤਰਾਲੇ ਤੇ ਵਿਦੇਸ਼ ਮੰਤਰਾਲੇ ਵਿਚਾਲੇ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ।

    ਚੀਨ ਦਾ ਨਵਾਂ ਹਮਲਾਵਰ ਰਵੱਈਆ ਨਾ ਸਿਰਫ ਚਿੰਤਾ ਦਾ ਵਿਸ਼ਾ ਹੈ ਸਗੋਂ ਉਸ ਨੇ ਪੂਰੇ ਗੈਲਵਨ ਖੇਤਰ ਨੂੰ ਚੀਨ ਦਾ ਹਿੱਸਾ ਐਲਾਨ ਦਿੱਤਾ ਹੈ। ਇਹ ਐਲਾਨ ਚੀਨ ਦੇ ਵਿਦੇਸ਼ ਮੰਤਰਾਲੇ ਨੇ ਨਹੀਂ ਬਲਕਿ ਚੀਨੀ ਪੀਪਲਜ਼ ਆਰਮੀ ਨੇ ਕੀਤਾ ਸੀ। ਇਸ ਦਾ ਸਾਫ ਮਤਲਬ ਹੈ ਕਿ ਉਹ ਅਸਲ ਕੰਟਰੋਲ ਰੇਖਾ ਦੇ ਉਸ ਹਿੱਸੇ ਦਾ ਦਾਅਵਾ ਕਰ ਰਿਹਾ ਹੈ, ਜੋ ਹੁਣ ਤੱਕ ਭਾਰਤ ਦੇ ਕਬਜ਼ੇ ਵਿੱਚ ਹੈ।

    LEAVE A REPLY

    Please enter your comment!
    Please enter your name here