ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਸਾਰੀਆਂ ਪਾਰਟੀਆਂ ਲਾਇਆ ਜ਼ੋਰ

    0
    127

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਨਗਰ ਨਿਗਮ ਤੇ ਨਗਰ ਕੌਸ਼ਲ ਚੋਣਾਂ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਅੱਜ ਸਾਰੀਆਂ ਪਾਰਟੀਆਂ ਦੇ ਵੱਡੇ ਲੀਡਰ ਪ੍ਰਚਾਰ ਵਿੱਚ ਜੁਟੇ ਹੋਏ ਹਨ। ਹੁਣ 14 ਫ਼ਰਵਰੀ ਐਤਵਾਰ ਨੂੰ ਅੱਠ ਮਿਊਂਸਪਲ ਕਾਰਪੋਰੇਸ਼ਨਾਂ ਤੇ 109 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀ ਚੋਣ ਹੋਏਗੀ। ਕਿਸਾਨ ਅੰਦੋਲਨ ਕਰਕੇ ਇਸ ਵਾਰ ਇਹ ਚੋਣਾਂ ਕਾਫ਼ੀ ਅਹਿਮ ਮੰਨੀਆਂ ਜਾ ਰਹੀਆਂ ਹਨ।

    ਪੰਜਾਬ ਚੋਣ ਕਮਿਸ਼ਨ ਮੁਤਾਬਕ 14 ਫ਼ਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਕੁੱਲ 9,222 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਚੋਣਾਂ ‘ਚ 2,832 ਆਜ਼ਾਦ ਉਮੀਦਵਾਰ, 2037 ਸੱਤਾਧਾਰੀ ਕਾਂਗਰਸ ਦੇ ਉਮੀਦਵਾਰ ਹਨ। ਜਦੋਂਕਿ ਚੋਣਾਂ ‘ਚ 1,569 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ 1,003 ਉਮੀਦਵਾਰ ਖੜ੍ਹੇ ਕੀਤੇ ਹਨ। ਉਧਰ ਪੰਜਾਬ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਨੇ 1,606 ਉਮੀਦਵਾਰ ਮੈਦਾਨ ‘ਚ ਉਤਾਰੇ ਹਨ।

    ਸੂਬਾ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਕਿਹਾ ਸੀ ਕਿ ਸਥਾਨਕ ਬਾਡੀ ਚੋਣਾਂ ਲਈ ਵੋਟਿੰਗ 14 ਫ਼ਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਜਿਸ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ। ਇਸ ਦੇ ਲਈ ਕਮਿਸ਼ਨ ਨੇ ਕੁੱਲ 145 ਰਿਟਰਨਿੰਗ ਅਫ਼ਸਰ ਤੇ 145 ਸਹਾਇਕ ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤੇ ਹਨ।

    ਅੱਠ ਨਗਰ ਨਿਗਮਾਂ ਲਈ ਕੁਲ 400 ਮੈਂਬਰ ਚੁਣੇ ਜਾਣਗੇ, ਸੂਬੇ ਦੀਆਂ 109 ਨਗਰ ਕੌਂਸਲਾਂ/ਨਗਰ ਪੰਚਾਇਤਾਂ ਲਈ 1,902 ਮੈਂਬਰ ਚੁਣੇ ਜਾਣਗੇ। ਦੱਸ ਦਈਏ ਕਿ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ ਚੋਣਾਂ ਵਿੱਚ ਔਰਤਾਂ ਲਈ 50 ਪ੍ਰਤੀਸ਼ਤ ਰਾਖਵੇਂਕਰਨ ਦਾ ਪ੍ਰਬੰਧ ਕੀਤਾ ਹੈ।

    LEAVE A REPLY

    Please enter your comment!
    Please enter your name here