ਚੋਰ ਦਿਨ ਦਿਹਾੜੇ ਘਰ ਚੋਂ 10 ਤੋਲੇ ਸੋਨਾ ਤੇ ਨਕਦੀ ਚੋਰੀ ਕਰਕੇ ਫ਼ਰਾਰ

    0
    137

    ਮਾਨਸਾ, ਜਨਗਾਥਾ ਟਾਇਮਜ਼: (ਰੁਪਿੰਦਰ)

    ਚੋਰੀ ਅਤੇ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਰੋਜ਼ ਸੁਣਨ ਨੂੰ ਮਿਲ ਰਹੀਆਂ ਹਨ। ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੁਡਾਲ ਕਲਾਂ ਵਿਖੇ ਚੋਰਾਂ ਵੱਲੋਂ ਦਿਨ ਦਿਹਾੜੇ ਇਕ ਘਰ ਵਿੱਚ ਜਾ ਕੇ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਿਸ ਨਾਲ ਸਾਰੇ ਪਿੰਡ ਵਿਚ ਸਹਿਮ ਦਾ ਮਾਹੌਲ ਬਣ ਗਿਆ। ਥਾਣਾ ਮੁੱਖੀ ਜਸਕਰਨ ਸਿੰਘ ਵੱਲੋਂ ਟੀਮ ਸਮੇਤ ਮੌਕੇ ਵਾਲੀ ਥਾਂ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਅਤੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।ਉਨ੍ਹਾਂ ਨੇ ਦੱਸਿਆ ਕਿ ਘਰ ਦੇ ਮਾਲਕ ਧੰਨਾ ਸਿੰਘ ਦੇ ਬਿਆਨਾਂ ਅਨੁਸਾਰ ਧੰਨਾ ਸਿੰਘ ਆਪਣੀ ਪਤਨੀ ਨਾਲ ਸੁੱਕਰਵਾਰ ਦੀ ਸਵੇਰ 9 ਵਜੇ ਦੇ ਕਰੀਬ ਆਪਣੇ ਘਰ ਦੇ ਮੇਨ ਗੇਟ ਨੂੰ ਤਾਲਾ ਲਗਾਕੇ ਨੇੜਲੇ ਪਿੰਡ ਬਖਸ਼ੀਵਾਲਾ ਵਿਖੇ ਆਪਣੇ ਰਿਸ਼ਤੇਦਾਰ ਦੇ ਘਰ ਮਿਲਣ ਲਈ ਗਏ ਹੋਏ ਸਨ ਪਰ ਕੁੱਝ ਹੀ ਘੰਟਿਆਂ ਬਾਅਦ ਜਦ ਵਾਪਸ ਪਰਤੇ ਤਾਂ ਦੇਖਿਆ ਕਿ ਘਰ ਦੇ ਕਮਰੇ ਦਾ ਸਮਾਨ ਖਿਲਰਿਆਂ ਪਿਆ ਸੀ ਅਤੇ ਚੋਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦੇ ਹੋਏ ਘਰੋਂ 10 ਤੋਲੇ ਸੋਨਾ ਤੇ 6 ਹਜ਼ਾਰ ਦੀ ਨਕਦੀ ਲੈ ਕੇ ਰਫੂ ਚੱਕਰ ਹੋ ਗਏ ਸਨ। ਥਾਣਾ ਮੁੱਖੀ ਨੇ ਦੱਸਿਆ ਕਿ ਚੋਰਾਂ ਨੇ ਕੰਧ ਟੱਪਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਚੋਰ ਪੁਲਿਸ ਦੀ ਗ੍ਰਿਫਤ ‘ਚ ਹੋਣਗੇ।

    LEAVE A REPLY

    Please enter your comment!
    Please enter your name here