ਚੜੂਨੀ ਵੱਲੋਂ 5 ਜੂਨ ਨੂੰ ਭਾਜਪਾ ਤੇ ਇਸ ਦੇ ਹਮਾਇਤੀਆਂ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ

    0
    136

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਗੁਰਨਾਮ ਸਿੰਘ ਚੜੂਨੀ ਵਿਚਕਾਰ ਤਕਰਾਰ ਦੀਆਂ ਖ਼ਬਰਾਂ ਵੀ ਆ ਰਹੀਆਂ ਸਨ। ਹਰਿਆਣਾ ਦੇ ਕਿਸਾਨ, ਭਾਜਪਾ ਨੇਤਾਵਾਂ ਦਾ ਵਿਰੋਧ ਕਰ ਰਹੇ ਹਨ, ਪਰ ਉੱਤਰ ਪ੍ਰਦੇਸ਼ ਅਤੇ ਉੱਤਰਾਂਖੰਡ ਵਿੱਚ ਅਜਿਹਾ ਵਿਰੋਧ ਨਾ ਹੁੰਦਾ ਵੇਖ ਦੋਵਾਂ ਨੇਤਾਵਾਂ ਦਰਮਿਆਨ ਮਤਭੇਦ ਦੀਆਂ ਗੱਲਾਂ ਹੋ ਰਹੀਆਂ ਹਨ।

    ਇਨ੍ਹਾਂ ਰਿਪੋਰਟਾਂ ਦੇ ਵਿਚਕਾਰ, ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਯੂਪੀ ਅਤੇ ਉੱਤਰਾਂਖੰਡ ਵਿੱਚ ਵੀ ਕਿਸਾਨਾਂ ਨੂੰ ਭਾਜਪਾ ਦੇ ਨੇਤਾਵਾਂ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਹੈ। ਇਸ ਤਰਤੀਬ ਵਿੱਚ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ 5 ਜੂਨ ਨੂੰ ਦੇਸ਼ ਭਰ ਵਿੱਚ ਭਾਜਪਾ ਨੇਤਾਵਾਂ ਦੇ ਸਾਹਮਣੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣ।

    ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੇ ਸੱਦੇ ਤੋਂ ਬਾਅਦ ਕਿਸਾਨ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਜਨਨਾਇਕ ਜਨਤਾ ਪਾਰਟੀ ਦੇ ਨੇਤਾਵਾਂ ਦਾ ਜ਼ੋਰਦਾਰ ਵਿਰੋਧ ਕਰ ਰਹੇ ਹਨ। ਚੜੂਨੀ ਨੇ ਸੱਦਾ ਦਿੱਤਾ ਹੈ ਕਿ ਹੁਣ ਉੱਤਰਾਂਖੰਡ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਵੀ ਭਾਜਪਾ ਨੇਤਾਵਾਂ ਦਾ ਵਿਰੋਧ ਕਰਨ ਅਤੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਉਣ। ਯੂਪੀ ਦੇ ਟੋਲ ਪਲਾਜ਼ੇ ਵੀ ਹਰਿਆਣਾ ਅਤੇ ਪੰਜਾਬ ਦੀ ਤਰਜ਼ ‘ਤੇ ਬੰਦ ਕੀਤੇ ਜਾਣੇ।

    ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਦੋ-ਤਿੰਨ ਦਿਨ ਪਹਿਲਾਂ ਮੈਂ ਉੱਤਰ ਪ੍ਰਦੇਸ਼ ਅਤੇ ਉੱਤਰਾਂਖੰਡ ਦੇ ਕਿਸਾਨਾਂ ਨੂੰ ਹਰਿਆਣਾ ਦੀ ਤਰਜ਼ ‘ਤੇ ਭਾਜਪਾ ਨੇਤਾਵਾਂ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਸੀ। ਜਿਸ ਬਾਰੇ ਉੱਤਰ ਪ੍ਰਦੇਸ਼ ਦੇ ਕਿਸਾਨ ਜਾਗ ਪਏ ਹਨ ਅਤੇ ਉਨ੍ਹਾਂ ਨੇ ਦੋ-ਤਿੰਨ ਟੋਲ ਪਲਾਜੇ ਬੰਦ ਕਰਵਾਏ ਹਨ। ਮੈਂ ਇਕ ਵਾਰ ਫਿਰ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਭਾਜਪਾ ਦੇ ਨੇਤਾਵਾਂ ਦਾ ਵੀ ਵਿਰੋਧ ਕਰਨ ਦਾ ਸੱਦਾ ਦਿੰਦਾ ਹਾਂ। ਮੈਂ ਉੱਤਰਾਂਖੰਡ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਅੰਦੋਲਨਾਂ ਵਿਚ ਹਿੱਸਾ ਲੈਣ ਅਤੇ ਵੱਧ ਤੋਂ ਵੱਧ ਥਾਵਾਂ ’ਤੇ ਪ੍ਰਦਰਸ਼ਨ ਕਰਨ ਦੀ ਸੱਦਾ ਦਿੱਤਾ ਹੈ।

    ਉਨ੍ਹਾਂ ਨੇ ਕਿਹਾ ਕਿ ਮੀਡੀਆ ਵਿਚ ਕੁਝ ਖ਼ਬਰਾਂ ਆਈਆਂ ਸਨ ਕਿ ਮੈਂ ਰਾਕੇਸ਼ ਟਿਕੈੈਤ ਵਿਰੁੱਧ ਬੋਲਿਆ ਹਾਂ, ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਅਸੀਂ ਦੋਵੇਂ ਇਕੱਠੇ ਕੰਮ ਕਰ ਰਹੇ ਹਾਂ। ਅਸੀਂ ਇਕ ਜਗ੍ਹਾ ਉਤੇ ਕੰਮ ਕਰ ਰਹੇ ਹਾਂ, ਪੂਰੀ ਲਹਿਰ ਲਈ ਕੰਮ ਕਰ ਰਹੇ ਹਾਂ, ਸਾਡੀ ਲਹਿਰ ਅਜਿਹੀਆਂ ਖ਼ਬਰਾਂ ਨਾਲ ਟੁੱਟਣ ਵਾਲੀ ਨਹੀਂ ਹੈ।

    ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਸਾਰੇ ਟੋਲਿਆਂ ਨੂੰ ਰੋਕਿਆ ਜਾਣਾ ਚਾਹੀਦਾ ਹੈ। 5 ਜੂਨ ਨੂੰ ਦੇਸ਼ ਦੇ ਸਾਰੇ ਭਾਜਪਾ ਨੇਤਾਵਾਂ ਦੇ ਸਾਮ੍ਹਣੇ ਤਿੰਨੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣ। ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਹਰੇਕ ਸੰਸਦ ਮੈਂਬਰ ਅਤੇ ਵਿਧਾਇਕ ਦੇ ਘਰ ਦੇ ਸਾਹਮਣੇ ਕਾੱਪੀ ਸਾੜਨੀ ਚਾਹੀਦੀ ਹੈ।

    LEAVE A REPLY

    Please enter your comment!
    Please enter your name here