ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਘਰ ਤੋਂ ਬਾਹਰ ਜਾਣ ਵਾਲਿਆਂ ਲਈ ਮਾਸਕ ਲਗਾਉਣਾ ਲਾਜ਼ਮੀ !

    0
    154

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਦੇਸ਼ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਖ਼ਤਰੇ ਨੂੰ ਵੇਖਦੇ ਹੋਏ ਚੰਡੀਗੜ੍ਹ ਦੇ ਰੇਜੀਡੇਂਟਸ ਅਤੇ ਪ੍ਰਸ਼ਾਸਕ ਵੀਪੀ ਬਦਨੌਰ ਨੇ ਘਰ ਤੋਂ ਬਾਹਰ ਜਾਣ ਵਾਲੇ ਹਰ ਵਿਅਕਤੀ ਨੂੰ ਮਾਸਕ ਜਾਂ ਕੱਪੜੇ ਨਾਲ ਮੂੰਹ ਢੱਕਣਾ ਲਾਜ਼ਮੀ ਕਰ ਦਿੱਤਾ ਹੈ। ਮੰਗਲਵਾਰ ਨੂੰ ਯੂਟੀ ਸਕੱਤਰੇਤ ਵਿਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਜਨਤਕ ਥਾਵਾਂ ਵਿਚ ਜਾਣ ਵਾਲੇ ਹਰ ਵਿਅਕਤੀ ਨੂੰ ਆਪਣਾ ਮੂੰਹ ਮਾਸਕ ਜਾਂ ਕਪੜੇ ਨਾਲ ਕਵਰ ਕਰਨਾ ਜ਼ਰੂਰੀ ਹੈ।

    ਵੀ.ਪੀ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਿਸੇ ਵੀ ਤਰਾਂ ਦੇ ਨਸ਼ੀਲੇ ਪਦਾਰਥਾਂ ਦੀ ਵਿਕਰੀ ‘ਤੇ ਤਿੰਨ ਮਹੀਨੇ ਦੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਲਾਗ ਸਾਹ ਰਾਹੀਂ ਫੈਲਦੀ ਹੈ, ਇੱਥੇ ਗੁਟਖਾ, ਪਾਨ ਮਸਾਲਾ ਖਾਣ ਤੋਂ ਬਾਅਦ ਥੁਕਣਾ ਇਨਫੈਕਸ਼ਨ ਫੈਲਾਅ ਸਕਦਾ ਹੈ। ਇਸ ਲਈ ਇਹ ਕਦਮ ਚੁੱਕਣਾ ਜ਼ਰੂਰੀ ਸੀ। ਇਨ੍ਹਾਂ ਸਭ ਨੂੰ ਖਾਣ ਦੇ ਨਾਲ ਪਾਨ-ਮਸਾਲ, ਗੁਟਖਾ, ਚੁਇੰਗਮ ਉਤੇ ਵੀ ਪਾਬੰਦੀ ਹੈ। ਵੀਪੀ ਬਦਨੌਰ ਨੇ ਕਿਹਾ ਕਿ ਜਿਹੜਾ ਵੀ ਵਿਅਕਤੀ ਹੁਕਮ ਦੀ ਉਲੰਘਣਾ ਕਰਦਾ ਹੈ, ਉਸਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।

    ਪਾਣੀ ਬਿਜਲੀ ਦੇ ਬਿਲ ਵਿਚ ਮਿਲੀ ਰਾਹਤ :

    ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਹੈ ਕਿ ਫਿਲਹਾਲ ਚੰਡੀਗੜ੍ਹ ਵਾਸੀਆਂ ਨੂੰ ਪਾਣੀ ਅਤੇ ਬਿਜਲੀ ਦੇ ਬਿਲ ਨਹੀਂ ਅਦਾ ਕਰਨਾ ਪੈਣਗੇ। 21 ਦਿਨਾਂ ਦੇ ਲਾਕਡਾਊਨ ਕਰਕੇ ਪ੍ਰਸ਼ਾਸਨ ਨੇ ਭੁਗਤਾਨ ਨੂੰ ਟਾਲਿਆ ਹੈ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਸ਼ਹਿਰ ਤੋਂ ਬਾਹਰ ਆਕੇ ਇੱਥੇ ਰਹਿ ਰਹੇ ਹਨ ਉਨ੍ਹਾਂ ਨੂੰ ਕਿਰਾਇਆ ਦੇਣ ਲਈ ਸਮਾਂ ਦਿੱਤਾ ਜਾਵੇਗਾ।

    ਐਡਵਾਇਜ਼ਰ ਮਨੋਜ ਕੁਮਾਰ ਪਾਰਿਦਾ ਨੇ ਦੱਸਿਆ ਕਿ ਚੰਡੀਗੜ੍ਹ ਵਿਚ ਹੁਣ ਤੱਕ 18 ਪਾਜ਼ਿਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚੋਂ 7 ਪੂਰੀ ਤਰ੍ਹਾਂ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਛੁੱਟੀ ਦੇ ਦਿੱਤੀ ਹੈ। ਹੁਣ ਸਿਰਫ਼ 11 ਕੇਸ ਬਾਕੀ ਹੈ। ਸਰਕਾਰ ਨੇ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਹਨ ਤਾਂ ਜੋ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

    LEAVE A REPLY

    Please enter your comment!
    Please enter your name here