ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਕਿਸਾਨਾਂ ਨੇ ਤੋੜੇ ਬੈਰੀਕੇਡ, ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

    0
    152

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸੱਤ ਮਹੀਨਿਆਂ ਤੋਂ ਲਗਤਾਰ ਅੰਦੋਲਨ ਕਰ ਰਹੇ ਹਨ। ਕਿਸਾਨ ਅੱਜ ‘ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ’ ਦਿਵਸ ਮਨਾ ਰਹੇ ਹਨ ਅਤੇ ਦੇਸ਼ ਦੇ ਸਾਰੇ ਸੂਬਿਆਂ ਦੇ ਰਾਜ ਭਵਨਾਂ ਅੱਗੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸਦੇ ਨਾਲ ਹੀ ਰਾਜਪਾਲ ਦੇ ਜ਼ਰੀਏ ਰਾਸ਼ਟਰਪਤੀ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਦੌਰਾਨ ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਦੇ ਰਾਜ ਭਵਨ ਵੱਲ ਧਾਵਾ ਬੋਲਿਆ ਹੈ।

    ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਸੁਰੱਖਿਆ ਸਖ਼ਤ ਕੀਤੀ ਗਈ ਸੀ ਪਰ ਕਿਸਾਨਾਂ ਨੇ ਪੁਲਿਸ ਬੈਰੀਕੇਡ ਤੋੜ ਦਿੱਤੇ ਹਨ। ਰਾਜਧਾਨੀ ਚੰਡੀਗੜ੍ਹ ‘ਚ ਇਸ ਵੇਲੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਕਿਸਾਨ ਬੈਰੀਕੇਡ ਤੋੜ ਕੇ ਅੱਗੇ ਵਧ ਗਏ ਹਨ ਹਾਲਾਂਕਿ ਉੱਥੇ ਤਾਇਨਾਤ ਪੁਲਿਸ ਫੋਰਸ ਨੇ ਉਨ੍ਹਾਂ ਰੋਕਣ ਲਈ ਵਾਟਰ ਕੈਨਨ ਦੀ ਵਰਤੋਂ ਕੀਤੀ ਹੈ। ਕਿਸਾਨ ਬੇਖ਼ੌਫ ਹੋ ਕੇ ਅੱਗੇ ਵਧ ਰਹੇ ਹਨ।ਦੱਸਣਯੋਗ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਨਵੰਬਰ 2020 ਤੋਂ ਹੀ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰਾ ਲਾ ਕੇ ਬੈਠੇ ਹਨ। ਦੇਹਸ ਭਰ ਦੇ ਕਿਸਾਨ 26 ਨਵੰਬਰ ਤੋਂ ਹੀ ਗਾਜ਼ੀਪੁਰ, ਟਿੱਕਰੀ ਅਤੇ ਦਿੱਲੀ ਵਿਚ ਸਿੰਘੂ ਸਰਹੱਦ ‘ਤੇ ਧਰਨਾ ਦੇ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਘੱਟੋ -ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੇਵੇ।

    ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਐਮਐਸਪੀ ‘ਤੇ ਕਾਨੂੰਨ ਦੀ ਗਾਰੰਟੀ ਲਈ ਅੱਜ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਸੱਤ ਮਹੀਨੇ ਪੂਰੇ ਹੋ ਗਏ ਹਨ। ਸੰਯੁਕਤ ਕਿਸਾਨ ਮੋਰਚੇ ਨੇ ਸਮੂਹ ਕਿਸਾਨ ਸਾਥੀਆਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਦਰਸ਼ਨਪਾਲ, ਜਗਜੀਤ ਸਿੰਘ ਡੱਲੇਵਾਲ, ਗੁਰਨਾਮ ਸਿੰਘ ਚੜੂਨੀ , ਯੋਗੇਂਦਰ ਯਾਦਵ, ਯੁੱਧਵੀਰ ਸਹਿਰਾਵਤ ਨੇ ਦੱਸਿਆ ਕਿ ਇਹ ਦਿਨ ਐਮਰਜੈਂਸੀ ਦੀ 46ਵੀਂ ਬਰਸੀ ਵਜੋਂ ਵੀ ਮਨਾਇਆ ਜਾ ਰਿਹਾ ਹੈ।

    ਉਸ ਸਮੇਂ ਦੀ ਸਰਕਾਰ ਨੇ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਕਰਦਿਆਂ ਆਮ ਆਦਮੀ ਨੂੰ ਜ਼ਬਰਦਸਤੀ ਜੇਲ੍ਹਾਂ ਵਿੱਚ ਡੱਕਣ ਦਾ ਕੰਮ ਵੀ ਕੀਤਾ ਸੀ ਅਤੇ ਇਸ ਸਮੇਂ ਉਹੀ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਅੰਦੋਲਨ ਦੇ ਸੱਤ ਮਹੀਨੇ ਪੂਰੇ ਹੋਣ ਤੋਂ ਬਾਅਦ ਵੀ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਕਿਸਾਨਾਂ ਦੀ ਆਵਾਜ਼ ਨੂੰ ਦਬਾ ਦਿੱਤਾ ਜਾ ਰਿਹਾ ਹੈ। ਉਥੇ ਪ੍ਰਦਰਸ਼ਨ ਕਰਨ ਤੋਂ ਬਾਅਦ ਰਾਸ਼ਟਰਪਤੀ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ।

     

    LEAVE A REPLY

    Please enter your comment!
    Please enter your name here