ਜਦ ਤੱਕ ਮੋਦੀ ਦੇਸ਼ ਦੇ ਪੀਐੱਮ ਹਨ, ਕੋਈ ਵੀ ਕੰਪਨੀ ਕਿਸਾਨਾਂ ਤੋਂ ਜ਼ਮੀਨ ਨਹੀਂ ਖੋਹ ਸਕਦੀ: ਸ਼ਾਹ

    0
    141

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਦੋਂ ਤੱਕ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਕੋਈ ਵੀ ਕੰਪਨੀ ਕਿਸਾਨਾਂ ਦੀ ਜ਼ਮੀਨ ਨਹੀਂ ਖੋਹ ਸਕਦੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ) ਸਿਸਟਮ ਜਾਰੀ ਰਹੇਗਾ ਅਤੇ ਮੰਡੀਆਂ ਬੰਦ ਨਹੀਂ ਕੀਤੀਆਂ ਜਾਣਗੀਆਂ।

    ਰਾਸ਼ਟਰੀ ਰਾਜਧਾਨੀ ਦੇ ਕਿਸ਼ਨਗੜ੍ਹ ਪਿੰਡ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਜੇਕਰ ਕਿਸਾਨ ਜੱਥੇਬੰਦੀਆਂ ਸੋਚਦੀਆਂ ਹਨ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਦੀ ਕੋਈ ਵਿਵਸਥਾ ਉਨ੍ਹਾਂ ਦੇ ਹਿੱਤਾਂ ਦੇ ਵਿਰੁੱਧ ਹੈ, ਤਾਂ ਕੇਂਦਰ ਸਰਕਾਰ ਇਸ ‘ਤੇ ਵਿਚਾਰ ਵਟਾਂਦਰੇ ਅਤੇ ਖੁੱਲੇ ਮਨ ਨਾਲ ਸੋਚਣ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰਾਂ ਖੇਤੀਬਾੜੀ ਕਾਨੂੰਨਾਂ ਦੀ ਬੇਲੋੜੀ ਅਲੋਚਨਾ ਕਰਕੇ ਗੁੰਮਰਾਹ ਕਰ ਰਹੀਆਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਤਿੰਨ ਖੇਤੀ ਸੁਧਾਰ ਕਾਨੂੰਨ ਉਨ੍ਹਾਂ ਦੇ ਹਿੱਤ ਵਿੱਚ ਹਨ ਅਤੇ ਉਨ੍ਹਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣਗੇ।

    ਉਨ੍ਹਾਂ ਨੇ ਕਿਹਾ, ‘ਨਾ ਤਾਂ ਘੱਟੋ ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ) ਖ਼ਤਮ ਹੋਵੇਗਾ, ਅਤੇ ਨਾ ਹੀ ਕੋਈ ਤੁਹਾਡੀ ਜ਼ਮੀਨ ਖੋਹ ਸਕਦਾ ਹੈ। ਮੈਂ ਕਿਸਾਨਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਜਦੋਂ ਤੱਕ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਹਨ, ਕੋਈ ਵੀ ਕਾਰਪੋਰੇਟ ਤੁਹਾਡੀ ਜਮੀਨ ਖੋਹ ਨਹੀਂ ਸਕਦਾ, ਇਹ ਤੁਹਾਡੇ ਲਈ ਭਾਜਪਾ ਦਾ ਵਾਅਦਾ ਹੈ।

    ਉਨ੍ਹਾਂ ਨੇ ਕਿਹਾ, “ਵਿਰੋਧੀ ਧਿਰ ਪੂਰੀ ਤਰ੍ਹਾਂ ਝੂਠ ਬੋਲ ਰਹੀ ਹੈ। ਮੈਂ ਦੁਹਰਾਉਂਦਾ ਹਾਂ ਕਿ ਐੱਮ.ਐੱਸ.ਪੀ ਜਾਰੀ ਰਹੇਗਾ ਅਤੇ ਮੰਡੀਆਂ ਕਦੇ ਵੀ ਬੰਦ ਨਹੀਂ ਹੋਣਗੀਆਂ। ਕਿਸਾਨਾਂ ਦੀ ਭਲਾਈ ਮੋਦੀ ਸਰਕਾਰ ਦੀ ਤਰਜੀਹ ਹੈ।” ਉਨ੍ਹਾਂ ਨੇ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਨ੍ਹਾਂ ਕੋਲ ਕੋਈ ਮਸਲਾ ਨਹੀਂ ਹੈ ਅਤੇ ਉਹ ਕਿਸਾਨਾਂ ਨੂੰ ਆਪਣੇ ਹਿੱਤਾਂ ਦੀ ਪੂਰਤੀ ਲਈ ਵਰਤ ਰਹੇ ਹਨ।

    LEAVE A REPLY

    Please enter your comment!
    Please enter your name here