ਜਲੰਧਰ ਵਿਚ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ !

    0
    131

    ਜਲੰਧਰ, ਜਨਗਾਥਾ ਟਾਇਮਜ਼ : (ਸਿਮਰਨ)

    ਜਲੰਧਰ : ਜਲੰਧਰ ਕਸਬਾ ਮਹਿਤਪੁਰ ਦੇ ਪਿੰਡ ਤੰਦਾਹੂਰਾ ਵਿਚ ਘਰ ਦੇ ਬਾਹਰ ਖੜੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਨੌਜਵਾਨ ਦੀ ਪਹਿਚਾਣ ਜਰਨੈਲ ਸਿੰਘ ਨਾਨੂ ਉਮਰ 26 ਵਜੋ ਹੋਈ ਹੈ। ਪੁਲਿਸ ਨੂੰ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ।

    ਮਿਲੀ ਜਾਣਕਾਰੀ ਮੁਤਾਬਿਕ ਜਰਨੈਲ ਸਿੰਘ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਫ਼ੋਨ ਕਰਕੇ ਬਾਹਰ ਆਉਣ ਨੂੰ ਕਿਹਾ ਜਿਵੇ ਹੀ ਜਰਨੈਲ ਸਿੰਘ ਨਾਨੂ ਘਰ ਦੇ ਬਾਹਰ ਆਇਆ ਤਾ ਕਿਸੇ ਨੇ ਮਾਰ ਦਿੱਤੀ। ਉਸ ਨੂੰ ਤਰੁੰਤ ਹੀ ਹਸਪਤਾਲ ਲੈ ਕੇ ਗਏ ਪਰ ਉਸ ਨੇ ਉਥੇ ਹੀ ਦਮ ਤੋੜ ਦਿੱਤਾ।

    ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਨੌਜਵਾਨਾਂ ਨਾਲ ਰੰਜਿਸ਼ ਸੀ ਜਿਸ ਨੂੰ ਲੈ ਕੇ ਹੀ ਉਸਦਾ ਕਤਲ ਹੋਇਆ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰਿਤ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

    LEAVE A REPLY

    Please enter your comment!
    Please enter your name here