ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਯਾਤਰੀਆਂ ਦੀ ਇਹ ਪਹਿਲੀ ਗੱਡੀ ਹੋਵੇਗੀ ਰਵਾਨਾ !

    0
    241

    ਜਲੰਧਰ, ਜਨਗਾਥਾ ਟਾਇਮਜ਼ (ਸਿਮਰਨ)

    ਜਲੰਧਰ : ਵਾਸੀ ਮਜ਼ਦੂਰਾਂ ਜੋ ਆਪਣੇ ਸੂਬਿਆਂ ਨੂੰ ਵਾਪਿਸ ਜਾਣ ਦੇ ਚਾਹਵਾਨ ਹਨ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਪਹਿਲੀ ਸਰਾਮਿਕ ਐਕਸਪ੍ਰੈਸ ਰੇਲ ਗੱਡੀ ਮੰਗਲਵਾਰ ਦੀ ਸ਼ਾਮ ਨੂੰ ਝਾਰਖੰਡ ਦੇ ਡਾਲਟਗੰਜ ਲਈ ਰਵਾਨਾ ਹੋਵੇਗੀ। ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸ਼ਹਿਰ ਦੇ ਰੇਲਵੇ ਸਟੇਸ਼ਨ ‘ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ 1200 ਯਾਤਰੀਆਂ ਦੀ ਸਮਰੱਥਾ ਵਾਲੀ ਇਹ ਰੇਲ ਗੱਡੀ ਜਲੰਧਰ ਤੋਂ ਰਵਾਨਾ ਹੋਵੇਗੀ।

    ਉਨ੍ਹਾਂ ਕਿਹਾ ਕਿ ਇਸ ਰੇਲ ਗੱਡੀ ਰਾਹੀਂ ਉਹੀ ਯਾਤਰੀ ਜਾ ਸਕਣਗੇ ਜਿੰਨਾ ਨੇ ਆਪਣੇ ਆਪ ਨੂੰ ਸੂਬਾ ਸਰਕਾਰ ਦੇ ਪੋਰਟਲ ‘ਤੇ ਰਜਿਸਟਰਡ ਕਰਵਾਇਆ ਹੈ ਅਤੇ ਉਨ੍ਹਾਂ ਨੂੰ ਅੱਜ ਦੇਰ ਰਾਤ ਜਾਂ ਮੰਗਲਵਾਰ ਦੀ ਸਵੇਰੇ ਨੂੰ ਮੋਬਾਈਲ ‘ਤੇ ਐੱਸ.ਐੱਮ.ਐੱਸ. ਪ੍ਰਾਪਤ ਹੋਇਆ ਹੈ। ਪ੍ਰਵਾਸੀ ਮਜ਼ਦੂਰਾਂ ਜੋ ਆਪਣੇ ਸੂਬਿਆਂ ਨੂੰ ਵਾਪਿਸ ਜਾਣ ਦੇ ਚਾਹਵਾਨ ਹਨ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਪਹਿਲੀ ਸਰਾਮਿਕ ਐਕਸਪ੍ਰੈਸ ਰੇਲ ਗੱਡੀ ਮੰਗਲਵਾਰ ਦੀ ਸ਼ਾਮ ਨੂੰ ਝਾਰਖੰਡ ਦੇ ਡਾਲਟਗੰਜ ਲਈ ਰਵਾਨਾ ਹੋਵੇਗੀ।

    ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸ਼ਹਿਰ ਦੇ ਰੇਲਵੇ ਸਟੇਸ਼ਨ ‘ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ 1200 ਯਾਤਰੀਆਂ ਦੀ ਸਮਰੱਥਾ ਵਾਲੀ ਇਹ ਰੇਲ ਗੱਡੀ ਜਲੰਧਰ ਤੋਂ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰੇਲ ਗੱਡੀ ਰਾਹੀਂ ਉਹੀ ਯਾਤਰੀ ਜਾ ਸਕਣਗੇ ਜਿੰਨਾ ਨੇ ਆਪਣੇ ਆਪ ਨੂੰ ਸੂਬਾ ਸਰਕਾਰ ਦੇ ਪੋਰਟਲ ‘ਤੇ ਰਜਿਸਟਰਡ ਕਰਵਾਇਆ ਹੈ ਅਤੇ ਉਨ੍ਹਾਂ ਨੂੰ ਅੱਜ ਦੇਰ ਰਾਤ ਜਾਂ ਮੰਗਲਵਾਰ ਦੀ ਸਵੇਰੇ ਨੂੰ ਮੋਬਾਈਲ ‘ਤੇ ਐੱਸ.ਐੱਮ.ਐੱਸ. ਪ੍ਰਾਪਤ ਹੋਇਆ ਹੈ।

    ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜੇ ਕੋਈ ਦੂਸਰਾ ਵਿਅਕਤੀ ਜਲੰਧਰ ਰੇਲਵੇ ਸਟੇਸ਼ਨ ‘ਤੇ ਆਉਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਕਰਫ਼ਿਊ ਨਿਯਮਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐੱਸ.ਐੱਮ.ਐੱਸ. ਪ੍ਰਾਪਤ ਕਰਨ ਤੋਂ ਬਾਅਦ 600 ਯਾਤਰੀ ਪਠਾਨਕੋਟ ਚੌਕ ‘ਤੇ ਬੱਲੇ-ਬੱਲੇ ਫਾਰਮ ‘ਤੇ ਇਕੱਠਾ ਹੋਣਗੇ ਅਤੇ 300 ਯਾਤਰੀ ਨਕੋਦਰ ਰੋਡ ‘ਤੇ ਖ਼ਾਲਸਾ ਕਾਲਜ ਅਤੇ 300 ਯਾਤਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਹਿਰੂ ਗਾਰਡ ਰੋਡ ‘ਤੇ ਇਕੱਠੇ ਹੋਣਗੇ।

    ਉਨ੍ਹਾਂ ਕਿਹਾ ਕਿ ਸਾਰੇ ਯਾਤਰੀਆਂ ਦੀ ਸਿਹਤ ਟੀਮ ਵੱਲੋਂ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਉਹ ਤੰਦਰੁਸਤ ਹੋਏ ਤਾਂ ਰੇਲ ਗੱਡੀ ਵਿੱਚ ਸਫ਼ਰ ਕਰ ਸਕਣਗੇ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਯਾਤਰੀ ਆਪਣੇ ਨਾਲ ਖਾਣਾ ਅਤੇ ਪਾਣੀ ਲੈ ਕੇ ਜਾ ਸਕਣਗੇ।

    ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ‘ਤੇ ਯੋਗ ਵਿਅਕਤੀ ਦੇ ਦਾਖ਼ਲੇ ਦੀ ਜਾਂਚ ਲਈ ਪੰਜਾਬ ਪੁਲਿਸ ਦੇ ਨਾਲ ਸੀ.ਆਰ.ਪੀ.ਐੱਫ. ਨੂੰ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਤਹਿਤ ਅਜਿਹੀਆਂ ਹੋਰ ਰੇਲ ਗੱਡੀਆਂ ਲਖਨਊ, ਵਾਰਾਨਸੀ, ਅਯੁੱਧਿਆ, ਗੋਰਖਪੁਰ, ਪਰਿਆਗ ਰਾਜ (ਅਲਾਹਬਾਦ), ਸੁਲਤਾਨਪੁਰ, ਕਟਨੀ (ਮੱਧ ਪ੍ਰਦੇਸ਼), ਝਾਰਖੰਡ ਅਤੇ ਹੋਰਨਾਂ ਸੂਬਿਆਂ ਨੂੰ ਚਲਾਈਆਂ ਜਾਣਗੀਆਂ।

     

    LEAVE A REPLY

    Please enter your comment!
    Please enter your name here