ਜਲੰਧਰ ਹਾਈਟਸ-1 ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

    0
    126

    ਜਲੰਧਰ, ਜਨਗਾਥਾ ਟਾਇਮਜ਼: (ਰੁਪਿੰਦਰ)

    30 ਸਾਲਾਂ ਨੌਜਵਾਨ ਨੇ ਬੁੱਧਵਾਰ ਨੂੰ ਜਲੰਧਰ ਹਾਈਟਸ-1 ਵਿਚ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਲੰਧਰ ਹਾਈਟਸ ਪੁਲਸ ਚੌਕੀ ਦੇ ਇੰਚਾਰਜ ਜਸਵੀਰ ਚੰਦ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

    ਮ੍ਰਿਤਕ ਦੀ ਪਛਾਣ ਅਮਨ ਇੰਦਰਜੀਤ ਸਿੰਘ ਪੁੱਤਰ ਅਜਿੰਦਰ ਸਿੰਘ ਵਜੋਂ ਹੋਈ ਹੈ। ਪੁਲਸ ਦਾ ਕਹਿਣਾ ਹੈ ਕਿ ਇਸ ਸੰਬੰਧੀ ਅਜੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਨਹੀਂ ਹੋਏ ਹਨ।

    ਉਨ੍ਹਾਂ ਦੇ ਬਿਆਨਾਂ ਤੋਂ ਬਾਅਦ ਵੀਰਵਾਰ ਨੂੰ ਪੁਲਸ ਮ੍ਰਿਤਕ ਦਾ ਪੋਸਟਮਾਰਟਮ ਕਰਵਾਏਗੀ। ਚੌਕੀ ਇੰਚਾਰਜ ਨੇ ਕਿਹਾ ਕਿ ਨੌਜਵਾਨ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ। ਪੁਲਸ ਵੱਲੋਂ ਆਪਣੇ ਪੱਧਰ ’ਤੇ ਵੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

     

     

    LEAVE A REPLY

    Please enter your comment!
    Please enter your name here