ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ, ਇਕ ਵਿਅਕਤੀ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ

    0
    146

    ਤਰਨ ਤਾਰਨ, ਜਨਗਾਥਾ ਟਾਇਮਜ਼: (ਰੁਪਿੰਦਰ)

    ਤਰਨ ਤਾਰਨ ਦੇ ਪਿੰਡ ਗਾਹਿਰੀ ਵਿਖੇ ਜ਼ਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਹੋਈ ਲੜਾਈ ਦੌਰਾਨ ਚੱਲੀ ਗੋਲੀ ਵਿਚ ਇਕ ਵਿਅਕਤੀ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦ ਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਸਾਰੀ ਘਟਨਾ ਦੀ ਵੀਡੀਓ ਸੋਸ਼ਲ ਮੀਡਿਆ ਉਤੇ ਵਾਇਰਲ ਹੋ ਗਈ।

    ਮ੍ਰਿਤਕ ਦੀ ਪਛਾਣ ਰੇਸ਼ਮ ਸਿੰਘ ਵਜੋਂ ਹੋਈ। ਪੁਲਿਸ ਵੱਲੋਂ ਮੌਕੇ ਉਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤੇ ਆਰੋਪੀਆਂ ਉਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਵੰਤ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਦਿਲਬਾਗ ਸਿੰਘ ਉਰਫ ਦਰਬਾਰਾ ਪੁੱਤਰ ਤਸਬੀਰ ਸਿੰਘ ਨੇ ਆਪਣੇ ਹਿੱਸੇ ਦੀ 8 ਕਨਾਲਾ ਜਮੀਨ ਮਨਜਿੰਦਰ ਸਿੰਘ ਉਰਫ਼ ਬਹਿਲਾ ਪੁੱਤਰ ਹਰਭਜਨ ਸਿੰਘ ਨੂੰ ਵੇਚ ਦਿੱਤੀ। ਪਰ ਦਿਲਬਾਗ ਸਿੰਘ ਆਪਣੇ ਥੱਲੇ ਜੋ ਜਮੀਨ ਵਾਹ ਰਿਹਾ ਸੀ, ਉਸ ਦਾ ਕਬਜਾ ਨਹੀਂ ਦੇ ਰਿਹਾ ਸੀ। ਜੋ ਜਮੀਨ ਮੁਲਤਾਨ ਸਿੰਘ ਪੁੱਤਰ ਅਜੀਤ ਸਿੰਘ ਵਾਹ ਰਿਹਾ ਸੀ, ਉਸ ਉਤੇ ਜਮੀਨ ਖਰੀਦਣ ਵਾਲੀ ਧਿਰ ਮਨਜਿੰਦਰ ਸਿੰਘ ਨੂੰ ਕਬਜਾ ਕਰਾ ਰਿਹਾ ਸੀ।ਦੁਪਿਹਰ ਨੂੰ ਮਨਜਿੰਦਰ ਸਿੰਘ ਨਾਲ 50,60 ਵਿਅਕਤੀ ਆਏ ਜੋ ਬੇਸਬਾਲ, ਕਹੀ ਦੇ ਦਸਤੇ, ਬੰਦੂਕਾਂ, ਕ੍ਰਿਪਾਨਾਂ ਨਾਲ ਲੈਸ ਹੋ ਕੇ ਜਮੀਨ ਵਹਾਉਣ ਲੱਗ ਪਏ। ਜਦੋਂ ਰੇਸ਼ਮ ਸਿੰਘ ਪੁੱਤਰ ਤਸਬੀਰ ਸਿੰਘ, ਜਸਵੰਤ ਸਿੰਘ ਪੁੱਤਰ ਤਸਬੀਰ ਸਿੰਘ, ਮੁਲਤਾਨ ਸਿੰਘ ਪੁੱਤਰ ਅਜੀਤ ਸਿੰਘ, ਕੁਲਦੀਪ ਸਿੰਘ ਪੁੱਤਰ ਜਸਵੰਤ ਸਿੰਘ ਜੋ ਜਮੀਨ ਵਹਾਉਣ ਤੋਂ ਰੋਕਣ ਆ ਰਹੇ ਸੀ ਤਾਂ ਦੂਸਰੀ ਧਿਰ ਨੇ ਗੋਲੀਆਂ ਚਲਾਉਣੀਆ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਰੇਸ਼ਮ ਸਿੰਘ ਦੇ ਨਲਾਂ ਵਿਚ ਗੋਲੀ ਲੱਗਣ ਕਾਰਨ ਮੌਕੇ ਉਤੇ ਮੌਤ ਹੋ ਗਈ, ਤੇ ਮੁਲਤਾਨ ਸਿੰਘ ,ਜਸਵੰਤ ਸਿੰਘ, ਕੁਲਦੀਪ ਸਿੰਘ ਜੋ ਗੰਭੀਰ ਜਖਮੀ ਹਨ, ਦਾ ਇਸ ਵੇਲੇ ਸਰਕਾਰੀ ਹਸਪਤਾਲ ਕਸੇਲ ਵਿਖੇ ਇਲਾਜ਼ ਚੱਲ ਰਿਹਾ ਹੈ।

    ਉਧਰ, ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਥਾਣਾ ਸਰਾਏ ਅਮਾਨਤ ਖਾਂ ਦੇ ਐਸਐਚਓ ਦੀਪਕ ਕੁਮਾਰ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋਇਆ ਜਿਸ ਵਿੱਚ ਰੇਸ਼ਮ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।

     

    LEAVE A REPLY

    Please enter your comment!
    Please enter your name here