ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਗੁੱਟ ਭਿੜੇ, ਮਹਿਲਾ ਸਣੇ ਅੱਧੀ ਦਰਜਨ ਤੋਂ ਵੱਧ ਜ਼ਖ਼ਮੀ !

    0
    124

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਸਮਾਣਾ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਗੁੱਟਾਂ ਵਿਚ ਝੜਪ ਹੋ ਗਈ। ਇਸ ਝਗੜੇ ਵਿਚ ਮਹਿਲਾ ਸਮੇਤ ਅੱਧਾ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਸਿਟੀ ਪੁਲਿਸ ਸਮਾਣਾ ਦੇ ਇੰਚ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਰੇਤਗੜ੍ਹ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਲੜਾਈ ਹੋਈ ਹੈ ਜਿਸ ਵਿਚ ਕਈ ਲੋਕ ਜ਼ਖ਼ਮੀ ਹੋਏ ਹਨ। ਸਰਪੰਚ ਦੀ ਸ਼ਿਕਾਇਤ ਉੱਤੇ 10 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਅਜੇ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ।

    ਲੜਾਈ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ। ਜ਼ਖ਼ਮੀ ਲੋਕ ਹਸਪਤਾਲ ਵਿਚ ਇਲਾਜ ਅਧੀਨ ਹੈ। ਹਸਪਤਾਲ ਵਿਚ ਦਾਖ਼ਲ ਮੌਜੂਦਾ ਸਰਪੰਚ ਦੇ ਦਿਓਰ ਨੇ ਦੱਸਿਆ ਕਿ ਅਸੀਂ ਆਪਣੇ ਖੇਤ ਵਿਚ ਜਾ ਰਹੇ ਸੀ ਕਿ ਸਾਡੇ ਉਪਰ 20-25 ਲੋਕਾਂ ਨੇ ਹਮਲਾ ਕਰ ਦਿੱਤਾ। ਦੂਜੇ ਪੱਖ ਨੇ ਕਿਹਾ ਕਿ ਜ਼ਮੀਨ ਸਾਡੀ ਹੈ ਅਤੇ ਸਰਪੰਚ ਦੀ ਜ਼ਮੀਨ ਲਈ ਰਸਤਾ ਨਹੀਂ ਹੈ, ਉਹ ਸਾਡੀ ਜ਼ਮੀਨ ਉੱਤੇ ਕਬਜ਼ਾ ਕਰਨਾ ਚਾਹੁੰਦੇ ਹਨ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਸਾਡੇ ਨਾਲ ਲੜਾਈ ਕੀਤੀ। ਜਿਸ ਵਿਚ ਮੇਰੀ ਮਾਂ ਸਮੇਤ 4 ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਮੈਡੀਕਲ ਰਿਪੋਰਟ ਦੇ ਆਧਾਰ ਉੱਤੇ 10 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲੇਕਿਨ ਅਜੇ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।

    ਪੁਲਿਸ ਨੇ ਸਿਰਫ਼ ਇਕ ਪੱਖ ਦੇ ਹੀ ਲੋਕਾ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਦੂਜੇ ਪੱਖ ਦੇ ਲੋਕਾਂ ਦੇ ਬਿਆਨ ਲਿਖਣ ਦੇ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਪਿੰਡ ਵਿਚ ਕਈ ਵਾਰ ਇਸ ਮਾਮਲੇ ਨੂੰ ਲੈ ਕੇ ਲੜਾਈ ਹੋ ਚੁੱਕੀ ਹੈ, ਮਾਮਲਾ ਅਦਾਲਤ ਵਿਚ ਚੱਲ ਰਿਹਾ ਹੈ।

    LEAVE A REPLY

    Please enter your comment!
    Please enter your name here