ਜਾਣੋ – ਜਦੋਂ ਕਰਤਾਰ ਸਿੰਘ ਸਰਾਭਾ ਨੂੰ ਜੱਜ ਨੇ ਕਿਹਾ ਸੀ ‘ਸਭ ਤੋਂ ਖ਼ਤਰਨਾਕ’

    0
    163

    ਲਾਹੌਰ ਕਾਂਸਪਰੇਸੀ ਕੇਸ ਤਹਿਤ ਕਰਤਾਰ ਸਿੰਘ ਸਰਾਭਾ ਸਣੇ 24 ਲੋਕਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ 17 ਲੋਕਾਂ ਦੀ ਸਜ਼ਾ ਮੁਆਫ਼ ਕਰ ਦਿੱਤੀ ਗਈ ਸੀ।

    ਜੱਜ ਨੇ ਕਰਤਾਰ ਸਿੰਘ ਸਰਾਭਾ ਨੂੰ ਵੀ ਕਿਹਾ, “ਜੇ ਤੂੰ ਮੁਆਫੀ ਮੰਗ ਲਏ ਤਾਂ ਅਸੀਂ ਤੇਰੀ ਸਜ਼ਾ ਮੁਆਫ ਕਰ ਸਕਦੇ ਹਾਂ ਕਿਉਂਕਿ ਤੇਰੀ ਉਮਰ ਵੀ ਛੋਟੀ ਹੈ।”

    ਤਾਂ ਕਰਤਾਰ ਸਿੰਘ ਸਰਾਭਾ ਨੇ ਕਿਹਾ, “ਮੈਂ ਤਾਂ ਇਸੇ ਕੰਮ ਲਈ ਇੱਥੇ ਆਇਆ ਹਾਂ ਅਤੇ ਜੇ ਮਰਾਂ ਵੀ ਤਾਂ ਮੇਰੀ ਇੱਛਾ ਹੈ ਕਿ ਫਿਰ ਜਨਮ ਲੈ ਕੇ ਭਾਰਤ ਦੀ ਆਜ਼ਾਦੀ ਲਈ ਲੜਾਂ ਤੇ ਫਿਰ ਆਪਣੀ ਜਾਨ ਦੇਵਾਂ।”

    ਜੱਜ ਨੇ ਵੀ ਕਿਹਾ ਸੀ ਕਿ ਇਸ ਕੇਸ ਦੇ 61 ਮੁਲਜ਼ਮਾਂ ਵਿੱਚੋਂ ਸਭ ਤੋਂ ਖ਼ਤਰਨਾਕ ਕਰਤਾਰ ਸਿੰਘ ਸਰਾਭਾ ਹੈ ਇਸ ਲਈ ਉਸਦੀ ਫਾਂਸੀ ਦੀ ਸਜ਼ਾ ਮੁਆਫ ਨਹੀਂ ਕੀਤੀ ਜਾ ਸਕਦੀ। ਇਸੇ ਕਾਰਨ ਕਰਕੇ ਕਰਤਾਰ ਸਿੰਘ ਨੂੰ ਫਾਂਸੀ ਦਿੱਤੀ ਗਈ।

    LEAVE A REPLY

    Please enter your comment!
    Please enter your name here