“ਜੇ ਖਾਲਿਸਤਾਨ ਦੇਵੇ ਭਾਰਤ ਸਰਕਾਰ ਤਾਂ ਲੈ ਲਵਾਂਗੇ”- ਜੱਥੇਦਾਰ ਅਕਾਲ ਤਖ਼ਤ

    0
    146

    ਅੰਮ੍ਰਿਤਸਰ, ਜਨਗਾਥਾ ਟਾਇਮਜ਼ : (ਸਿਮਰਨ)

    ਅੰਮ੍ਰਿਤਸਰ : ਜੂਨ 84 ਘੱਲੂਘਾਰਾ ਦੇ ਅਰਦਾਸ ਸਮਾਗਮਾਂ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖਾਲਿਸਤਾਨ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ, ਹਰੇਕ ਸਿੱਖ ਖ਼ਾਲਿਸਤਾਨ ਚਾਹੁੰਦਾ ਹੈ ਤੇ ਜੇ ਸਰਕਾਰ ਖ਼ਾਲਿਸਤਾਨ ਬਣਾਉਣ ਦੀ ਪੇਸ਼ਕਸ਼ ਕਰੇ, ਤਾਂ ਉਸ ਨੂੰ ਖੁਸ਼ੀ–ਖੁਸ਼ੀ ਪ੍ਰਵਾਨ ਕੀਤਾ ਜਾਵੇਗਾ।”

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨਾਲ ਮੌਜੂਦ ਸਨ। ਉਨ੍ਹਾਂ ਨੇ ਵੀ ਜੱਥੇਦਾਰ ਦੇ ਸਟੈਂਡ ਦੀ ਪ੍ਰੋੜ੍ਹਤਾ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇ ਸਰਕਾਰ ਖ਼ਾਲਿਸਤਾਨ ਦੀ ਪੇਸ਼ਕਸ਼ ਕਰੇ, ਤਾਂ ਉਹ ਉਸ ਨੂੰ ਪ੍ਰਵਾਨ ਕਰਨਗੇ। ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਅਰਦਾਸ ਕੀਤੀ ਗਈ, ਗੁਰਬਾਣੀ ਕੀਰਤਨ ਕੀਤਾ ਗਿਆ ਤੇ ਭੋਗ ਦੀ ਰਸਮ ਹੋਈ। ਬਾਅਦ ਵਿੱਚ ਖ਼ਾਲਿਸਤਾਨ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ ਤੇ ਖ਼ਾਲਿਸਤਾਨੀ ਝੰਡੇ ਵੀ ਲਹਿਰਾਏ ਗਏ।

    LEAVE A REPLY

    Please enter your comment!
    Please enter your name here