ਜੰਮੂ-ਕਸ਼ਮੀਰ ‘ਚ 3 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

    0
    124

    ਸ਼੍ਰੀਨਗਰ, ਜਨਗਾਥਾ ਟਾਇਮਜ਼: (ਰਵਿੰਦਰ)

    ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

    ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਰਜਨ ਬਾਲਾ ਰਾਜੌਰੀ ਵਿਖੇ ਪੁਲਿਸ ਅਤੇ ਸੁਰੱਖਿਆ ਬਲਾਂ ਦੁਆਰਾ ਇੱਕ ਸਾਂਝੀ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਸ਼ੱਕੀ ਵਿਅਕਤੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।

    ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਈ.ਪੀ.ਜੀ. ਜੰਮੂ ਮੁਕੇਸ਼ ਸਿੰਘ ਨੇ ਦੱਸਿਆ ਕਿ ਫੜੇ ਗਏ ਅੱਤਵਾਦੀਆਂ ਕੋਲੋਂ 2 ਏ.ਕੇ. 47 ਰਾਈਫਲਾਂ, ਦੋ ਪਿਸਤੌਲ, ਚਾਰ ਗਰਨੇਡ ਅਤੇ ਇੱਕ ਲੱਖ ਰੁਪਏ ਬਰਾਮਦ ਕੀਤੇ ਗਏ ਹਨ।

    LEAVE A REPLY

    Please enter your comment!
    Please enter your name here