ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀਆਂ ਨੂੰ ਕੀਤਾ ਢੇਰ

    0
    120

    ਜੰਮੂ, ਜਨਗਾਥਾ ਟਾਇਮਜ਼: (ਰੁਪਿੰਦਰ)

    ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਨ੍ਹਾਂ ‘ਚ ਇੱਕ ਟਾਪ ਕਮਾਂਡਰ ਵੀ ਸ਼ਾਮਿਲ ਹੈ। ਜਦੋਂਕਿ ਪਿਛਲੇ 7 ਦਿਨਾਂ ਵਿਚ ਕੁੱਲ 10 ਅੱਤਵਾਦੀਆਂ ਨੂੰ ਢੇਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਸ਼ਮੀਰ ਦੇ ਕਈ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਇਹ ਕਾਰਵਾਈਆਂ ਉਨ੍ਹਾਂ ਖ਼ਬਰਾਂ ਤੋਂ ਬਾਅਦ ਸ਼ੁਰੂ ਕੀਤੀਆਂ ਗਈਆਂ ਸਨ ਕਿ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਕੁੱਝ ਅੱਤਵਾਦੀ ਕੰਟਰੋਲ ਰੇਖਾ ਨੂੰ ਪਾਰ ਕਰਨ ਵਿਚ ਸਫ਼ਲ ਰਹੇ ਹੈ।

    ਪਿਛਲੇ 24 ਘੰਟਿਆਂ ਦੇ ਅੰਦਰ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਚੋਟੀ ਦੇ ਕਮਾਂਡਰ ਸਮੇਤ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਦੇਰ ਰਾਤ ਜ਼ਿਲ੍ਹਾ ਪੁਲਵਾਮਾ ਦੇ ਪੂਛਲ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਸ਼ੁਰੂ ਹੋਈ ਮੁੱਠਭੇੜ ਵਿਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ ਹਨ। ਫਿਲਹਾਲ ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਜਾਰੀ ਹੈ।

    ਇਸ ਦੀ ਪੁਸ਼ਟੀ ਕਰਦਿਆਂ ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਸੁਰੱਖਿਆ ਬਲਾਂ ਨੂੰ ਅੱਤਵਾਦ ਖਿਲਾਫ ਆਪਣੀ ਲੜਾਈ ਜਾਰੀ ਰੱਖਣ ਲਈ ਵਧਾਈ ਦਿੰਦਿਆਂ ਕਿਹਾ ਕਿ ਅਸੀਂ 24 ਘੰਟਿਆਂ ਦੇ ਅੰਦਰ ਅੰਦਰ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਚੰਗੀ ਗੱਲ ਇਹ ਹੈ ਕਿ ਸੁਰੱਖਿਆ ਕਾਰਵਾਈਆਂ ਨੂੰ ਇਨ੍ਹਾਂ ਆਪ੍ਰੇਸ਼ਨਾਂ ਵਿਚ ਕਿਸੇ ਕਿਸਮ ਦਾ ਨੁਕਸਾਨ ਨਹੀਂ ਹੋਇਆ ਹੈ।

    ਆਈਜੀਪੀ ਕਸ਼ਮੀਰ ਨੇ ਕਿਹਾ ਹੈ ਕਿ ਹਿਜਬੁਲ ਮੁਜਾਹਿਦੀਨ ਦਾ ਚੋਟੀ ਦਾ ਕਮਾਂਡਰ ਮਹਿਰਾਜੂਦੀਨ ਹਲਵਾਈ, ਜਿਸ ਨੂੰ ਬੁੱਧਵਾਰ ਨੂੰ ਹੰਦਵਾੜਾ ਵਿਚ ਸੁਰੱਖਿਆ ਬਲਾਂ ਨੇ ਮਾਰਿਆ ਸੀ, ਸਭ ਤੋਂ ਵੱਡੀ ਸਫਲਤਾ ਹੈ। ਉਨ੍ਹਾਂ ਕਿਹਾ ਕਿ ਮੁਕਾਬਲਾ ਬੁੱਧਵਾਰ ਦੇਰ ਰਾਤ ਦੱਖਣੀ ਕਸ਼ਮੀਰ ਵਿੱਚ ਸ਼ੁਰੂ ਹੋਇਆ। ਦੋ ਅੱਤਵਾਦੀਆਂ ਦੇ ਘਿਰੇ ਹੋਣ ਦੀ ਖ਼ਬਰ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਸੀ। ਸੂਤਰਾਂ ਅਨੁਸਾਰ ਪੁਲਵਾਮਾ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ।

     

    LEAVE A REPLY

    Please enter your comment!
    Please enter your name here