ਜੰਮੂ-ਕਸ਼ਮੀਰ ਦੇ ਸੋਪੋਰ ‘ਚ ਅੱਤਵਾਦੀ ਹਮਲਾ, 2 ਮੁਲਾਜ਼ਮ ਸ਼ਹੀਦ, 2 ਨਾਗਰਿਕਾਂ ਦੀ ਮੌਤ

    0
    158

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਜੰਮੂ ਕਸ਼ਮੀਰ ਦੇ ਸੋਪੋਰ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 2 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ ਜਦੋਂਕਿ ਦੋ ਨਾਗਰਿਕਾਂ ਦੀ ਮੌਤ ਹੋ ਗਈ ਹੈ। ਅੱਤਵਾਦੀਆਂ ਨੇ ਅੱਜ ਸੋਪੋਰ ਦੇ ਅਰਮਾਪੋਰਾ ਵਿੱਚ ਨਾਕੇ ਨੇੜੇ ਪੁਲਿਸ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਉੱਤੇ ਹਮਲਾ ਕੀਤਾ, ਜਿਸ ਵਿੱਚ 4 ਵਿਅਕਤੀ ਮਾਰੇ ਗਏ ਸਨ। ਇਸ ਹਮਲੇ ਵਿੱਚ 3 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।

    ਸ਼ਨੀਵਾਰ ਨੂੰ ਅੱਤਵਾਦੀਆਂ ਨੇ ਉੱਤਰੀ ਕਸ਼ਮੀਰ ਦੇ ਸੋਪੋਰ ਵਿਚ ਅਰਮਾਪੋਰਾ ਨੇੜੇ ਸੁਰੱਖਿਆ ਬਲਾਂ ‘ਤੇ ਹਮਲੇ ਕੀਤੇ, ਜਿਸ ਵਿਚ 4 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਨ੍ਹਾਂ ਵਿੱਚ ਦੋ ਆਮ ਨਾਗਰਿਕ ਸ਼ਾਮਲ ਹਨ। ਜਦਕਿ 2 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ। ਡੀਜੀਪੀ ਦਿਲਬਾਗ ਸਿੰਘ ਨੇ ਸੋਪੋਰ ਹਮਲੇ ਬਾਰੇ ਦੱਸਿਆ ਕਿ ਹਮਲੇ ਵਿੱਚ 4 ਵਿਅਕਤੀ ਮਾਰੇ ਗਏ ਸਨ। ਮਾਰੇ ਗਏ ਲੋਕਾਂ ਵਿਚ 2 ਪੁਲਿਸ ਮੁਲਾਜ਼ਮ ਸ਼ਹੀਦ ਹੋਏ ਅਤੇ 2 ਹੋਰ ਨਾਗਰਿਕ ਮਰੇ ,ਜੋ ਸਬਜ਼ੀ ਵਿਕਰੇਤਾ ਸਨ।

    ਇਸ ਅੱਤਵਾਦੀ ਹਮਲੇ ਵਿਚ 3 ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਇਕ ਨਾਗਰਿਕ ਵੀ ਜ਼ਖਮੀ ਹੋਇਆ ਹੈ। ਇਸ ਤਰ੍ਹਾਂ ਹਮਲੇ ਵਿੱਚ 4 ਵਿਅਕਤੀ ਮਾਰੇ ਗਏ, ਜਦੋਂ ਕਿ 3 ਲੋਕ ਜ਼ਖਮੀ ਹੋ ਗਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਅਚਾਨਕ ਸੁਰੱਖਿਆ ਬਲਾਂ ਦੀ ਸਾਂਝੀ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਅੱਤਵਾਦੀਆਂ ਦੇ ਹਮਲੇ ਤੋਂ ਬਾਅਦ ਪੂਰੇ ਖੇਤਰ ਨੂੰ ਘੇਰ ਲਿਆ ਗਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ।

     

    LEAVE A REPLY

    Please enter your comment!
    Please enter your name here