ਜੰਮੂ ਤੋਂ ਅੰਮ੍ਰਿਤਸਰ ਜਾ ਰਹੀ ਬੱਸ ਪਲਟੀ, 1 ਯਾਤਰੀ ਦੀ ਮੌਤ, ਕਈ ਜ਼ਖਮੀ

    0
    139

    ਗੁਰਦਾਸਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਗੁਰਦਾਸਪੁਰ: ਪੰਜਾਬ ‘ਚ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ‘ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ‘ਚ ਵਾਪਰਿਆ ਹੈ,ਜਿਥੇ ਜੰਮੂ ਤੋਂ ਅੰਮ੍ਰਿਤਸਰ ਜਾ ਰਹੀ ਯਮੁਨਾ ਬੱਸ ਹਾਦਸਾਗ੍ਰਸਤ ਹੋ ਗਈ।

    ਇਸ ਹਾਦਸੇ ਦੌਰਾਨ ਇੱਕ ਮਹਿਲਾ ਯਾਤਰੀ ਦੀ ਮੌਤ ਹੋ ਗਈ, ਜਦਕਿ 18 ਤੋਂ ਜ਼ਿਆਦਾ ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

    ਮਿਲੀ ਜਾਣਕਾਰੀ ਮੁਤਾਬਕ ਜਮੁਨਾ ਟ੍ਰੈਵਲਸ ਕੰਪਨੀ ਦੀ ਬੱਸ ਜੰਮੂ ਤੋਂ ਅੰਮ੍ਰਿਤਸਰ ਆ ਰਹੀ ਸੀ , ਜਿਸ ‘ਚ 47 ਲੋਕ ਸਵਾਰ ਸਨ। ਇਹ ਬੱਸ ਜਦੋਂ ਧਾਰੀਵਾਲ ਬਾਈਪਾਸ ਨੇੜੇ ਪਹੁੰਚੀ ਤਾਂ ਅਚਾਨਕ ਸੰਤੁਲਨ ਵਿਗੜਨ ਕਾਰਨ ਪਲਟ ਗਈ।

    ਉੱਧਰ ਘਟਨਾ ਸਬੰਧੀ ਸੂਚਨਾ ਮਿਲਦਿਆ ਮੌਕੇ ‘ਤੇ ਪੁੱਜੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿਥੇ ਉਹਨਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ।

    LEAVE A REPLY

    Please enter your comment!
    Please enter your name here