ਜੰਮੂ-ਪਠਾਨਕੋਟ ਹਾਈਵੇਅ ‘ਤੇ ਹਾਈ ਅਲਰਟ, ਹਥਿਆਰਬੰਦ ਲੁਟੇਰਿਆਂ ਦੀ ਕੀਤੀ ਜਾ ਰਹੀ ਭਾਲ

    0
    152

    ਪਠਾਨਕੋਟ, ਜਨਗਾਥਾ ਟਾਇਮਜ਼: (ਰੁਪਿੰਦਰ)

    ਪਠਾਨਕੋਟ : ਹਥਿਆਰਬੰਦ ਸ਼ੱਕੀ ਵਿਅਕਤੀ ਪੰਜਾਬ ‘ਚੋਂ ਇਕ ਕਾਰ ਲੁੱਟ ਕੇ ਫ਼ਰਾਰ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਜੰਮੂ-ਪਠਾਨਕੋਟ ਹਾਈਵੇਅ ਦੇ ਸਾਰੇ ਚੈੱਕ ਪੁਆਇੰਟਸ ਨੂੰ ਹਾਈ ਅਲਰਟ ‘ਤੇ ਪਾ ਦਿੱਤਾ ਗਿਆ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੰਮੂ-ਪਠਾਨਕੋਟ ਹਾਈਵੇਅ ਤੋਂ ਲੰਘ ਰਹੇ ਸਾਰੇ ਵਾਹਨਾਂ ਦੀ ਭਾਲ ਕੀਤੀ ਜਾ ਰਹੀ ਹੈ।

    ਦੱਸ ਦਈਏ ਕਿ ਸ਼ੁੱਕਰਵਾਰ ਸ਼ਾਮ ਗੁਰਦਾਸਪੁਰ ਦੇ ਦੀਨਾਨਗਰ ਖੇਤਰ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀਆਂ ਨੇ ਇੱਕ ਨਿੱਜੀ ਕਾਰ ਖੋਹਣ ਤੋਂ ਬਾਅਦ ਉਸ ਦੇ ਮਾਲਕ ਨੂੰ ਜ਼ਖ਼ਮੀ ਕਰ ਦਿੱਤਾ। ਇਸ ਤੋਂ ਬਾਅਦ ਬਦਮਾਸ਼ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਲਈ ਅਲਰਟ ਜਾਰੀ ਕੀਤਾ ਗਿਆ ਸੀ।

     

    LEAVE A REPLY

    Please enter your comment!
    Please enter your name here