ਜੱਥੇਦਾਰ ਦਾ ਖ਼ਾਲਿਸਤਾਨ ‘ਤੇ ਹੋਰ ਵੱਡਾ ਬਿਆਨ, ਐੱਸਜੀਪੀਸੀ ਨੇ ਵੀ ਭਰੀ ਹਾਮੀ :

    0
    124

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਅੰਮ੍ਰਿਤਸਰ: ‘ਖ਼ਾਲਿਸਤਾਨ ਦੀ ਮੰਗ ਜਾਇਜ਼ ਹੈ ਤੇ ਖ਼ਾਲਿਸਤਾਨ ਦੇ ਨਾਂ ‘ਤੇ ਸਿੱਖਾਂ ਨੂੰ ਪਰਿਭਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।’ ਖ਼ਾਲਿਸਤਾਨ ਪ੍ਰਤੀ ਅਜਿਹੇ ਬਿਆਨਾਂ ਤੋਂ ਬਾਅਦ ਹੁਣ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਪੁਲਿਸ ਵੱਲੋਂ ਖ਼ਾਲਿਸਤਾਨ ਦੇ ਨਾਂ ‘ਤੇ ਫੜੇ ਵਿਅਕਤੀਆਂ ਦੀ ਕਾਨੂੰਨੀ ਪੈਰਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਰਨ ਲਈ ਕਿਹਾ ਹੈ। ਜੱਥੇਦਾਰ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਕੇਐੱਲਐੱਫ ਨਾਲ ਸਬੰਧਾਂ ਦੇ ਇਲਜ਼ਾਮ ‘ਚ ਅੱਤਵਾਦੀ ਦੱਸੇ ਫੜੇ ਨੌਜਵਾਨਾਂ ਬਾਰੇ ਐਸਜੀਪੀਸੀ ਆਪਣੇ ਪੱਧਰ ‘ਤੇ ਜਾਂਚ ਕਰੇ।

    ਮੀਰੀ ਪੀਰੀ ਦਿਵਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਨੇ ਕਿਹਾ ਬੇਗੁਨਾਹ ਨੌਜਵਾਨਾਂ ‘ਤੇ ਪੁਲਿਸ ਦਾ ਅੱਤਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਫੜੇ ਗਏ ਨੌਜਵਾਨ ਸੱਚਮੱਚ ਕਿਸੇ ਖ਼ਾਲਿਸਤਾਨੀ ਗਤੀਵਿਧੀ ‘ਚ ਸ਼ਾਮਲ ਹਨ ਜਾਂ ਉਨ੍ਹਾਂ ‘ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ।

    ਉਨ੍ਹਾਂ ਨੇ ਦੱਸਿਆ ਕਿ ਸੰਗਤ ਵੱਲੋਂ ਕਿਹਾ ਗਿਆ ਕਿ ਪੰਜਾਬ ਪੁਲਿਸ ਵੱਲੋਂ ਨੌਜਵਾਨਾਂ ਨੂੰ ਝੂਠੇ ਮਾਮਲਿਆਂ ‘ਚ ਫਸਾਇਆ ਜਾ ਰਿਹਾ ਹੈ। ਜੱਥੇਦਾਰ ਦੇ ਹੁਕਮਾਂ ‘ਤੇ ਐੱਸਜੀਪੀਸੀ ਵੱਲੋਂ ਖ਼ਾਲਿਸਤਾਨ ਦੇ ਨਾਂ ‘ਤੇ ਗ੍ਰਿਫਤਾਰ ਨੌਜਵਾਨਾਂ ਦੀ ਜਾਂਚ ਪੜਤਾਲ ਕੀਤੀ ਜਾਵੇਗੀ। ਇਹ ਦਾਅਵਾ ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਇਲਜ਼ਾਮ ਝੂਠੇ ਹੋਏ ਤਾਂ ਐਸਜੀਪੀਸੀ ਕਾਨੂੰਨੀ ਵਿਭਾਗ ਨਾਲ ਚਰਚਾ ਕਰਕੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਦੇਵੇਗੀ।

    LEAVE A REPLY

    Please enter your comment!
    Please enter your name here