ਟਰੂਡੋ ਅਤੇ ਮੋਦੀ ਵੱਲੋਂ ਕੈਨੇਡਾ-ਭਾਰਤ ਸੰਬੰਧਾਂ ਬਾਰੇ ਫ਼ੋਨ ਤੇ ਗੱਲਬਾਤ :

    0
    128

    ਨਿਊਜ਼ ਡੈਸਕ, ਜਨਗਾਥਾ ਟਾਇਮਜ਼ : (ਰਵਿੰਦਰ)

    ਸਰੀ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ। ਟੈਲੀਫ਼ੋਨ ਤੇ ਹੋਈ ਗੱਲਬਾਤ ਬਾਰੇ ਪ੍ਰਧਾਨ ਮੰਤਰੀ ਦਫਤਰ ਵੱਲੋਂ ਟਵਿੱਟਰ ਤੇ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਦੋਹਾਂ ਦੇਸ਼ਾ ਦੇ ਆਗੂਆਂ ਨੇ ਵਿਸ਼ਵਵਿਆਪੀ ਮੁੱਦਿਆਂ ਅਤੇ ਕੈਨੇਡਾ-ਭਾਰਤ ਸੰਬੰਧ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ।

    ਦੋਵਾਂ ਨੇਤਾਵਾਂ ਨੇ ਕੋਵਿਡ -19 ਮਹਾਂਮਾਰੀ ਦਾ ਟਾਕਰਾ ਕਰਨ ਲਈ ਸਾਂਝੀਆਂ ਕੋਸ਼ਿਸ਼ਾਂ ਕਰਨ, ਆਰਥਿਕ ਸੁਧਾਰਾਂ ਨੂੰ ਯਕੀਨੀ ਬਣਾਉਣ, ਆਪਣੇ ਨਾਗਰਿਕਾਂ ਦੀ ਸਿਹਤ ਅਤੇ ਸੁਰੱਖਿਆ ਦੀ ਰਾਖੀ ਲਈ ਕਨੇਡਾ ਅਤੇ ਭਾਰਤ ਦੇ ਤਾਜ਼ਾ ਘਟਨਾਕ੍ਰਮ ਬਾਰੇ ਵਿਚਾਰ ਵਟਾਂਦਰਾ ਕੀਤਾ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਹਾਂਮਾਰੀ ਨਾਲ ਲੜਨ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਉਤਸ਼ਾਹਤ ਕਰਨ ਲਈ ਬਹੁ-ਪੱਖੀ ਸੰਸਥਾਵਾਂ ਰਾਹੀਂ ਅੰਤਰਰਾਸ਼ਟਰੀ ਤਾਲਮੇਲ ਨੂੰ ਜਾਰੀ ਰੱਖਣ ਦੀ ਜ਼ਰੂਰਤ ‘ਤੇ ਚਾਨਣਾ ਪਾਇਆ।

    ਪ੍ਰਧਾਨ ਮੰਤਰੀ ਟਰੂਡੋ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਕੈਨੇਡਾ-ਭਾਰਤ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਲਾਹੇਵੰਦ ਬਣਾਉਣ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਜਾਰੀ ਰੱਖਣ ਦੀ ਉਮੀਦ ਜ਼ਾਹਰ ਕੀਤੀ।

    LEAVE A REPLY

    Please enter your comment!
    Please enter your name here