ਟਰੈਕਟਰ ਪਰੇਡ ਤੋਂ ਵਾਪਸ ਆ ਰਹੇ ਕਿਸਾਨ ਦੀ ਮੌਤ

    0
    140

    ਮੁਕਤਸਰ ਸਾਹਿਬ, ਜਨਗਾਥਾ ਟਾਇਮਜ਼: (ਰਵਿੰਦਰ)

    ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 62ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਦਿੱਲੀ ਬਾਰਡਰ ‘ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ।

    ਦਿੱਲੀ ਟਰੈਕਟਰ ਪਰੇਡ ‘ਚ ਸ਼ਾਮਲ ਹੋ ਕੇ ਆਪਣੇ ਟਰੈਕਟਰ ‘ਤੇ ਵਾਪਸ ਪਰਤੇ ਰਹੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰਕੰਦੀ ਦੇ ਨੌਜਵਾਨ ਦੀ ਹਾਦਸੇ ‘ਚ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਯਾਦਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਬਰਾੜ ਜਿਸ ਦੀ ਉਮਰ 24 ਸਾਲ ਸੀ। ਮ੍ਰਿਤਕ ਨੌਜਵਾਨ ਆਪਣੇ ਮਾਂ-ਬਾਪ ਦਾ ਇਕਲੌਤਾ ਪੁੱਤਰ ਸੀ।

    ਜਾਣਕਾਰੀ ਅਨੁਸਾਰ ਇਸ ਦੇ ਟਰੈਕਟਰ ਦੀ ਇਕ ਕੈਂਟਰ ਨਾਲ ਟੱਕਰ ਹੋਣ ਕਾਰਨ ਮੌਤ ਹੋ ਗਈ। ਇਹ ਹਾਦਸਾ ਹਰਿਆਣਾ ਦੇ ਹਿਸਾਰ ਨੇੜੇ ਵਾਪਰਿਆ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਗਣਤੰਤਰ ਦਿਹਾੜੇ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਵਾਪਰੀ ਸੀ।

    ਟਰੈਕਟਰ ਰੈਲੀ ਦੌਰਾਨ ਮੁਕਰਬਾ ਚੌਂਕ, ਟਰਾਂਸਪੋਰਟ ਨਗਰ, ਆਈਟੀਓ ਸਮੇਤ ਹੋਰ ਥਾਵਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ। ਗਣਤੰਤਰ ਦਿਵਸ ਮੌਕੇ ਕੁੱਝ ਸ਼ਰਾਰਤੀ ਅਨਸਰ ਲਾਲ ਕਿਲ੍ਹਾ ਕੰਪਲੈਕਸ ‘ਚ ਦਾਖ਼ਲ ਹੋ ਗਏ, ਜਿੱਥੇ ਕੇਸਰੀ ਝੰਡਾ ਲਹਿਰਾਇਆ ਗਿਆ ਹੈ। ਹਾਲਾਂਕਿ ਬਾਅਦ ‘ਚ ਪੁਲਿਸ ਵੱਲੋਂ ਇਹ ਕੇਸਰੀ ਝੰਡਾ ਉਤਾਰ ਦਿੱਤਾ ਗਿਆ ਸੀ।

     

    LEAVE A REPLY

    Please enter your comment!
    Please enter your name here