ਟਾਪ ਦਹਿਸ਼ਤਗਰਦ ਸਣੇ ਸੁਰੱਖਿਆ ਬਲਾਂ ਨੇ ਲਸ਼ਕਰ ਦੇ 3 ਅੱਤਵਾਦੀ ਕੀਤੇ ਢੇਰ

    0
    154

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰੁਪਿੰਦਰ)

    ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ‘ਚ ਸੋਮਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇਕ ਸੀਨੀਅਰ ਕਮਾਂਡਰ ਸਮੇਤ ਤਿੰਨ ਅੱਤਵਾਦੀ ਮਾਰੇ ਗਏ। ਆਈ.ਜੀ.ਪੀ ਵਿਜੇ ਕੁਮਾਰ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਫ਼ੌਜ ਅਤੇ ਸੀ.ਆਰ.ਪੀ.ਐੱਫ. ਦੇ ਜਵਾਨਾਂ ਨੇ ਸੰਯੁਕਤ ਰੂਪ ਨਾਲ ਸੋਪੋਰ ਦੇ ਗੁੰਡ ਬ੍ਰਾਥ ‘ਚ ਐਤਵਾਰ ਦੇਰ ਰਾਤ ਤਲਾਸ਼ ਅਤੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ।

    ਕੁਮਾਰ ਨੇ ਦੱਸਿਆ ਕਿ ਜਦੋਂ ਸੁਰੱਖਿਆ ਫ਼ੋਰਸ ਦੇ ਜਵਾਨ ਇਕ ਵਿਸ਼ੇਸ਼ ਖੇਤਰ ਵੱਲ ਵੱਧ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀਆਂ ਨੂੰ ਆਤਮਸਮਰਪਣ ਕਰਨ ਦਾ ਪੂਰਾ ਮੌਕਾ ਦੇਣ ਤੋਂ ਬਾਅਦ ਜਵਾਬੀ ਕਾਰਵਾਈਕੀਤੀ, ਜਿਸ ਤੋਂ ਬਾਅਦ ਮੁਕਾਬਲੇ ਸ਼ੁਰੂ ਹੋ ਗਿਆ।ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ ‘ਚ ਤਿੰਨੋਂ ਅੱਤਵਾਦੀ ਮਾਰੇ ਗਏ। ਉਨ੍ਹਾਂ ਨੇ ਦੱਸਿਆ,”ਮਾਰੇ ਗਏ ਤਿੰਨੋਂ ਅੱਤਵਾਦੀਆਂ ‘ਚੋਂ 2 ਦੀ ਪਛਾਣ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਮੁਦਾਸਿਰ ਪੰਡਤ ਅਤੇ ਅਸਰਾਰ ਉਰਫ਼ ਅਬਦੁੱਲਾ ਦੇ ਰੂਪ ‘ਚ ਹੋਈ ਹੈ।” ਕੁਮਾਰ ਨੇ ਦੱਸਿਆ ਕਿ ਮੁਦਾਸਿਰ ਪੰਡਤ ਹਾਲ ਹੀ ‘ਚ 3 ਪੁਲਿਸ ਅਫ਼ਸਰ, 2 ਕੌਂਸਲਰਾਂ ਅਤੇ ਕਈ ਨਾਗਰਿਕਾਂ ਦੇ ਕਤਲ ‘ਚ ਸ਼ਾਮਲ ਸੀ। ਉਨ੍ਹਾਂ ਨੇ ਦੱਸਿਆ ਕਿ ਲਸ਼ਕਰ ਕਮਾਂਡਰ ਇਲਾਕੇ ‘ਚ ਅੱਤਵਾਦ ਦੀਆਂ ਹੋਰ ਘਟਨਾਵਾਂ ‘ਚ ਵੀ ਸ਼ਾਮਲ ਸਨ।

    ਕੁਮਾਰ ਨੇ ਦੱਸਿਆ ਕਿ ਅਬਦੁੱਲਾ ਪਾਕਿਸਤਾਨ ਦਾ ਵਾਸੀ ਹੈ ਅਤੇ ਉਹ 2018 ਤੋਂ ਉੱਤਰੀ ਕਸ਼ਮੀਰ ‘ਚ ਅੱਤਵਾਦੀ ਗਤੀਵਿਧੀਆਂ ‘ਚ ਸਰਗਰਮ ਸੀ। ਉਨ੍ਹਾਂ ਨੇ ਕਿਹਾ,”ਲਸ਼ਕਰ ਕਮਾਂਡਰ ਮੁਦਾਸਿਰ ਦਾ ਮਾਰਿਆ ਜਾਣਾ ਸਥਾਨਕ ਲੋਕਾਂ ਲਈ ਵੱਡੀ ਰਾਹਤ ਦੀ ਗੱਲ ਹੈ।” ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਜਗ੍ਹਾ ਤੋਂ ਤਿੰਨ ਏ.ਕੇ. ਰਾਈਫ਼ਲ ਅਤੇ ਯੁੱਧ ਦੀ ਹੋਰ ਸਮੱਗਰੀ ਬਰਾਮਦ ਹੋਈ ਹੈ।

    LEAVE A REPLY

    Please enter your comment!
    Please enter your name here